- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋ ਨੇ ਵੰਡੇ ਸ਼ਾਲ

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਵਜੋਂ ਕੰਮ ਕਰ ਰਹੇ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਕੁਲਵਿੰਦਰ ਸਿੰਘ ਅਰਨੋਂ ਵੱਲੋਂ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਸ਼ੁਤਰਾਣਾ ਦੇ ਪਿੰਡ ਮੋਮੀਆ, ਸ਼ੁਤਰਾਣਾ, ਬਕਰਾਹਾ,ਕਰਤਾਰਪੁਰ ,ਭੂੰਡ ਥੇਹ ਅਤੇ ਜੈਖਰ ਵਿਖੇ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਔਰਤਾਂ ਨੂੰ ਸ਼ਾਲਾਂ ਵੰਡ ਕੇ ਸਰਦੀ ਦੇ ਮੌਸਮ ਵਿੱਚ ਨਿੱਘ ਅਤੇ ਸਤਿਕਾਰ ਦੇਣ ਦਾ ਉਪਰਾਲਾ ਕੀਤਾ ਗਿਆ। ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਸਿਰਫ਼ ਇੱਕ ਰਸਮ ਜਾਂ ਮੌਕੇ ਦੀ ਗੱਲ ਨਹੀਂ, ਸਗੋਂ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਅਤੇ ਲੋਕਾਂ ਨਾਲ ਸਾਡੇ ਰਿਸ਼ਤੇ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਹ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਵੀ ਹਲਕਾ ਸ਼ੁਤਰਾਣਾ ਦੇ ਪਿੰਡਾਂ ਵਿੱਚ ਲੋਕ ਭਲਾਈ, ਸਮਾਜਿਕ ਸਾਂਝ ਅਤੇ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਣਗੇ।