ਕਾਂਗਰਸ ਵੱਲੋਂ ਪਿੰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ
ਕਾਂਗਰਸ ਵੱਲੋਂ ਪਿੰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ
Publish Date: Sun, 29 Mar 2026 04:39 PM (IST)
Updated Date: Sun, 29 Mar 2026 04:41 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਵੱਲੋਂ ਹਲਕਾ ਸ਼ੁਤਰਾਣਾ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਕਾਂਗਰਸ ਦੇ ਸੀਨੀਅਰ ਆਗੂ ਨਛੱਤਰ ਸਿੰਘ ਅਰਾਈਂ ਮਾਜਰਾ ਨੇ ਦੱਸਿਆ ਕਿ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ ਤੇ ਕਾਂਗਰਸ ਨਾਲ ਵਰਕਰਾਂ ਨੂੰ ਜੋੜਨ ਲਈ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਇਸੇ ਕੜੀ ਤਹਿਤ ਅੱਜ ਪਿੰਡ ਮੌਲਵੀਵਾਲਾ ਵਿਖੇ ਮਰਹੂਮ ਆਗੂ ਨਵਾਬ ਸਿੰਘ ਦੇ ਭਰਾ ਦਵਿੰਦਰ ਸਿੰਘ ਦੇ ਘਰ ਵਿਸ਼ੇਸ਼ ਮੀਟਿੰਗ ਰੱਖੀ ਗਈ ਜਿਸ ਵਿਚ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸਮਝਦੇ ਹੋਏ ਵੋਟਰਾਂ ਨੂੰ ਆਪਣੇ ਪੱਖ ਵਿਚ ਕਰਨ ਅਤੇ ਅਕਾਲੀ ਜਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਨਾ ਪੂਰੇ ਕੀਤੇ ਵਾਅਦੇ ਬਾਰੇ ਜਾਣਕਾਰੀ ਵੀ ਦਿੱਤੀ ਗਈ ਇਸ ਮੌਕੇ ਉਹਨਾਂ ਨਾਲ ਹਰਜੀਤ ਸਿੰਘ, ਸ਼ੇਖਰ ਚੰਦਰ ਵਾਇਸ ਪ੍ਰਧਾਨ, ਭੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਰੁਪਿੰਦਰ ਸਿੰਘ, ਭਗਵਾਨ ਸਿੰਘ ਨਾਗਰੀ, ਪੱਪੂ ਪਾਤੜਾਂ, ਹੈਪੀ ਮਵੀ ਆਦਿ ਹਾਜ਼ਰ ਸਨ।