ਰਾਜਿੰਦਰ ਦੀਪਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਰੈਲੀ ’ਚ ਕੀਤੀ ਸ਼ਿਰਕਤ ਰਾਜਿੰਦਰ ਦੀਪਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਰੈਲੀ ’ਚ ਕੀਤੀ ਸ਼ਿਰਕਤ
Publish Date: Wed, 04 Nov 2026 04:18 PM (IST)
Updated Date: Thu, 05 Nov 2026 04:02 AM (IST)
ਕਿਹਾ- ਇਨਸਾਫ਼ ਰੈਲੀ ਨੇ ਪੰਜਾਬ ਚ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹਿਆ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੰਗਰੂਰ ਵਿਖੇ ਆਯੋਜਿਤ ਵਿਸ਼ਾਲ ਇਨਸਾਫ਼ ਰੈਲੀ ’ਚ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਦੌਰਾਨ ਰੈਲੀ ਵਿੱਚ ਸ਼ਾਮਲ ਹੋਏ ਇਕੱਠ ਨੂੰ ਦੇਖਦਿਆਂ ਕਾਂਗਰਸੀ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਇਸ ਇਨਸਾਫ਼ ਰੈਲੀ ਦੀ ਅਪਾਰ ਸਫ਼ਲਤਾ ਨੇ ਪੰਜਾਬ ਵਿੱਚ ਆਉਣ ਵਾਲੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਇਨਸਾਫ਼ ਦੀ ਭਾਲ ਵਿੱਚ ਕਾਂਗਰਸ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ। ਰਾਜਿੰਦਰ ਦੀਪਾ ਨੇ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਇਨਸਾਫ਼ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ। ਰੈਲੀ ਵਿੱਚ ਵਰਕਰਾਂ ਦੇ ਭਾਰੀ ਉਤਸ਼ਾਹ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਵਾਪਸੀ ਤੈਅ ਹੈ। ਕਾਂਗਰਸ ਆਗੂਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਰਦਿਆਂ ਆਖਿਆ ਕਿ ਗ਼ਲਤ ਨੀਤੀਆਂ ਕਾਰਨ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰ ਦਿੱਤਾ ਗਿਆ ਹੈ। ਪੰਜਾਬ ਅੰਦਰ ਨਸ਼ਿਆ ਦੇ ਚੱਲ ਰਹੇ ਕਾਲੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਵਿੱਢੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਕੋਰਾ ਡਰਾਮਾ ਸਿੱਧ ਹੋਈ ਹੈ। ਗੈਂਗਸਟਰ ਵੱਲੋਂ ਨਿੱਤ ਦਿਨ ਬੇਦੋਸਿਆਂ ਨੂੰ ਮਾਰਿਆ ਜਾ ਰਿਹਾ ਹੈ, ਬਾਵਜੂਦ ਇਸਦੇ ਸੂਬੇ ਦਾ ਮੁੱਖ ਮੰਤਰੀ ਸਟੇਜਾਂ ਤੇ ਖੜਕੇ ਚੁਟਕਲੇ ਪੇਸ਼ ਕਰ ਰਿਹਾ ਹੈ।