ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਨਾਲ ਮੁਲਾਕਾਤ
ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਨਾਲ ਮੁਲਾਕਾਤ
Publish Date: Sat, 03 Jan 2026 06:46 PM (IST)
Updated Date: Sat, 03 Jan 2026 06:47 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀ ਵਾਲਾ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਹਲਕੇ ਨਾਲ ਸੰਬੰਧਿਤ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਹਲਕੇ ਦੀਆਂ ਮੁਸ਼ਕਿਲਾਂ ਨੂੰ ਜ਼ੋਰ-ਸ਼ੋਰ ਨਾਲ ਉਭਾਰਨ ਦਾ ਭਰੋਸਾ ਦਿੱਤਾ। ਮੁਲਾਕਾਤ ਉਪਰੰਤ ਕਾਂਗਰਸੀ ਆਗੂ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਨੇ ਦੱਸਿਆ ਕਿ ਹਲਕਾ ਸ਼ੁਤਰਾਣਾ ਵਿੱਚ ਲਿੰਕ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਸ਼ੁਤਰਾਣਾ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਇੱਥੇ ਹੀ ਬੱਸ ਨਹੀਂ ਪੰਜਾਬ ਹਰਿਆਣਾ ਨੂੰ ਆਪਸ ਵਿੱਚ ਜੋੜਨ ਵਾਲੀ ਖਨੌਰੀ ਕੈਥਲ ਸੜਕ ਦੀ ਹਾਲਤ ਇੰਨੀ ਜ਼ਿਆਦਾ ਖਸਤਾ ਹੋ ਚੁੱਕੀ ਹੈ ਕਿ ਉਸ ਵਿੱਚ ਵੱਡੇ-ਵੱਡੇ ਪਏ ਚੁੱਕੇ ਟੋਇਆ ਕਾਰਨ ਨਾ ਸਿਰਫ ਲੰਘਣ ਵਾਲੇ ਰਾਹੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਸਗੋਂ ਵ੍ਹੀਕਲਾਂ ਦਾ ਵੀ ਵੱਡੇ ਪੱਧਰ ਉੱਤੇ ਨੁਕਸਾਨ ਹੋ ਰਿਹਾ ਹੈ। ਆਏ ਦਿਨ ਇਸ ਸੜਕ ਉੱਤੇ ਹਾਦਸੇ ਵਾਪਰ ਰਹੇ ਹਨ ਪਰ ਬਦਕਿਸਮਤੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸਿਹਤ ਸੇਵਾਵਾਂ ਵਿੱਚ ਵੱਡੇ ਸੁਧਾਰ ਦਾ ਸੀ ਪਰ ਹਲਕਾ ਸ਼ੁਕਰਾਨਾ ਦੇ ਤਿੰਨੋਂ ਵੱਡੇ ਹਸਪਤਾਲ ਪਾਤੜਾਂ ਸ਼ੁਤਰਾਣਾ ਅਤੇ ਬਾਦਸ਼ਾਹਪੁਰ ਡਾਕਟਰਾਂ ਤੋਂ ਵਿਹਲੇ ਪਏ ਹਨ। ਗਰੀਬ ਵਰਗ ਨਾਲ ਸਬੰਧਿਤ ਲੋਕ ਇਲਾਜ ਲਈ ਦੂਰ-ਦੁਰਾਡੇ ਧੱਕੇ ਖਾਣ ਲਈ ਮਜਬੂਰ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸਸੀ ਸੈੱਲ ਦੇ ਚੇਅਰਮੈਨ ਨਛੱਤਰ ਸਿੰਘ ਅਰਾਈ ਮਾਜਰਾ, ਸਰਪੰਚ ਹਰਦੀਪ ਸਿੰਘ ਕੁਲਾਰ ਆਦਿ ਹਾਜ਼ਰ ਸਨ।