ਮੌਜੂਦਾ ਸਰਕਾਰ ਖਿਲਾਫ ਝਾੜੂ ਖਿਲਾਰ ਕੀਤਾ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ
ਮੌਜੂਦਾ ਸਰਕਾਰ ਖਿਲਾਫ ਝਾੜੂ ਖਿਲਾਰ ਕੀਤਾ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ
Publish Date: Sun, 07 Jun 2026 06:13 PM (IST)
Updated Date: Sun, 07 Jun 2026 06:14 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਬੀਤੇ ਦਿਨੀਂ ਪਟਿਆਲਾ ਵਿਖੇ ਪੀਐੱਸਪੀਸੀਐੱਲ ਲਾਈਨਮੈਨ ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਅਤੇ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਕਾਂਗਰਸੀ ਆਗੂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਖਿਲਾਰਨ ਨੂੰ ਲੈ ਕੇ ਪਰਚਾ ਦਿੱਤੇ ਜਾਣ ’ਤੇ ਉਸ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਸਬੰਧ ਵਿਚ ਅੱਜ ਨਾਭਾ ਕਾਂਗਰਸ ਪਾਰਟੀ ਦੇ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵੱਲੋਂ ਦੋਵੇਂ ਘਟਨਾਵਾਂ ਨੂੰ ਲੈ ਕੇ ਝਾੜੂ ਖਿਲਾਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬੂਥ ਕਮੇਟੀਆਂ ਦੀ ਮੀਟਿੰਗ ਵੀ ਲਈ ਗਈ। ਜਿਸ ਵਿਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੀਐੱਸਪੀਸੀਐੱਲ ਲਾਈਨਸਮੈਨ ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਅਤੇ ਕਾਂਗਰਸੀ ਆਗੂ ਤੇ ਝੂਠਾ ਪਰਚਾ ਦਰਜ ਕਰਕੇ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਸਬੰਧ ਵਿਚ ਅੱਜ ਪੂਰੇ ਪੰਜਾਬ ਭਰ ਦੇ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੈਟਰੋਲ ਡੀਜ਼ਲ ਤੋਂ ਬਾਅਦ ਕੇਂਦਰ ਵੱਲੋਂ ਘਰੇਲੂ ਗੈਸ ਸਿਲੰਡਰ ਤੇ 29 ਰੁਪਏ ਦੇ ਕੀਤੇ ਵਾਧੇ ਨੂੰ ਲੈ ਕੇ ਸਾਬਕਾ ਮੰਤਰੀ ਧਰਮਸੋਤ ਘਰੇਲੂ ਗੈਸ ਸਿਲੰਡਰਾਂ ਦੇ ਰੇਟਾਂ ਵਿਚ ਕੀਤਾ ਵਾਦੇ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ। ਕੇਂਦਰ ਸਰਕਾਰ ਸਿਰਫ ਤੇ ਸਿਰਫ ਵੱਡੇ ਘਰਾਨਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਭਾਵੇਂ ਗਰੀਬ ਮਹਿੰਗਾਈ ਦੀ ਮਾਰ ਹੇਠ ਹੀ ਕਿਉਂ ਨਾ ਮਰ ਜਾਵੇ। ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਪਟਿਆਲਾ ਵਿਖੇ ਜੋ ਪੁਲਿਸ ਨੇ ਲਾਠੀਚਾਰਜ ਕੀਤਾ ਉਸ ਦੀ ਅਸੀਂ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ। ਸਰਕਾਰ ਨੇ ਰੁਜ਼ਗਾਰ ਤਾਂ ਕੀ ਦੇਣਾ ਸੀ ਉਲਟਾ ਬੇਰੁਜ਼ਗਾਰ ਨੌਜਵਾਨਾਂ ਤੇ ਬੇਰਹਿਮੀ ਦੇ ਨਾਲ ਡਾਂਗਾਂ ਫੇਰੀਆਂ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਰਾਜਾ ਵੜਿੰਗ ਨੇ ਆਪਣੇ ਕਾਰਜਕਾਲ ਦੇ ਦੌਰਾਨ ਆਪਣੀ ਚੰਗੀ ਕਾਰਜਕਾਰੀ ਦਿਖਾਈ ਹੈ। ਪਰੰਤੂ ਪਾਰਟੀ ਕਿਸੇ ਨੂੰ ਵੀ ਬਦਲਦੀ ਹੈ ਤਾਂ ਸਾਨੂੰ ਉਸ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਮਹੰਤ ਹਰਵਿੰਦਰ ਸਿੰਘ ਖਨੌੜਾ , ਹਰੀ ਕ੍ਰਿਸ਼ਨ ਸੇਠ ਸਾਬਕਾ ਪ੍ਰਧਾਨ ਨਗਰ ਕੌਂਸਲ, ਸੀਨੀਅਰ ਕੌਂਸਲਰ ਰੇਨੂ ਸੇਠ, ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢਿੰਗੀ,ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਕਮਲੇਸ਼ ਰਾਣੀ ,ਬਚਿੱਤਰ ਸਿੰਘ, ਇੰਦਰਜੀਤ ਚੀਕੂ, ਅਸ਼ੋਕ ਬਿੱਟੂ, ਸਲੀਮ ਮੁਹੰਮਦ ਅਜੈਬ ਸਿੰਘ ਆਦਿ ਹਾਜ਼ਰ ਸਨ।