- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਰੀਮਾਨ ਦੀ ਅਗਵਾਈ ਹੇਠ ਕਈ ਵਿਅਕਤੀ ਕਾਂਗਰਸ ’ਚ ਸ਼ਾਮਲ

ਜੀਐਸ ਮਹਿਰੋਕ•, ਪੰਜਾਬੀ ਜਾਗਰਣ•, ਦੇਵੀਗਡ਼੍ਹ : ਹਲਕਾ ਸਨੌਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਬਰਕਤਪੁਰ ਵਿਖੇ ਕਾਂਗਰਸ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਜਸਪਾਲ ਬਰਕਤਪੁਰ ਤੇ ਪਵਨ ਬਰਕਤਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਹੋਈ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਹਰਜੇਸ਼ ਕੁਮਾਰ, ਰਣਜੀਤ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਕਈ ਵਿਅਕਤੀਆਂ ਦੇ ਨਾਮ ਸ਼ਾਮਲ ਹਨ। ਇਸ ਮੌਕੇ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵਧ ਰਿਹਾ ਵਿਸ਼ਵਾਸ ਦਰਸਾਉਂਦਾ ਹੈ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਿੰਨੇ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਕਾਕਡ਼ਾ, ਮਹਿਕ ਗਰੇਵਾਲ, ਅਸ਼ਵਨੀ ਬੱਤਾ, ਹਰਵੀਰ ਸਿੰਘ, ਗੁਰਮੇਲ ਭਾਰਤੀ, ਸਿੀਰਆ ਪਿੱਪਲਖੇਡ਼ੀ, ਛਿੰਦਾ ਤਾਜਲਪੁਰ, ਰਿੰਪੀ ਭਸਮਡ਼ਾ ਵੀ ਉਹਨਾਂ ਨਾਲ ਮੌਜੂਦ ਸਨ।