
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਬਨੂੜ ਸਰਕਲ ਪਿੰਡਾਂ ਦੇ ਜ਼ੋਨ ਬਣਾ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਅੱਜ ਅੱਧੀ ਦਰਜਨ ਦੇ ਕਰੀਬ ਪਿੰਡ ਕਰਾਲਾ, ਕਨੌੜ, ਕਰਾਲੀ, ਰਾਮਪੁਰ ਅਤੇ ਅਜ਼ੀਜਪੁਰ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਰਾਜਪੁਰਾ ਵਿਕਾਸ ਪੱਖੋਂ ਪਛੜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਜਿਸ ਹਲਕੇ ਨੂੰ ਤਿੰਨ ਤਿੰਨ ਨੈਸ਼ਨਲ ਅਵਾਰਡ ਮਿਲੇ ਹੋਣ ਉਹ ਹਲਕਾ ਅੱਜ ਆਪਣੇ ਵਿਕਾਸ ਕਾਰਜਾਂ ਨੂੰ ਤਰਸ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੋਰਾਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਫੁੱਟੀ ਕੋਡੀ ਦੀ ਗਰਾਂਟ ਤੱਕ ਨਹੀਂ ਮਿਲੀ ਪਰ ਜਿਨ੍ਹਾਂ ਪੰਚਾਇਤਾਂ ਕੋਲ ਫੰਡ ਪਿਆ ਹੈ ਉਨ੍ਹਾਂ ਸਰਪੰਚਾਂ ਨੂੰ ਮੌਜੂਦਾ ਵਿਧਾਇਕਾ ਦੀ ਆਗਿਆ ਤੋਂ ਬਿਨਾਂ ਪੈਸਾ ਖ਼ਰਚਣ ਦਾ ਅਧਿਕਾਰ ਨਹੀਂ ਹੈ, ਜਿਸ ਦੇ ਚਲਦੇ ਪਿੰਡਾਂ ਦੇ ਵਿਕਾਸ ਕਾਰਜ ਠੱਪ ਪਏ ਹਨ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਵਿਕਾਸ ਕਾਰਜਾਂ ਨੂੰ ਲੀਹਾਂ ’ਤੇ ਤੋਰਿਆ ਜਾ ਸਕੇ। ਇਸ ਮੌਕੇ ਸਾਬਕਾ ਸਰਪੰਚ ਨੈਬ ਸਿੰਘ ਮਨੋਲੀ ਸੂਰਤ, ਐਡ. ਗਗਨਦੀਪ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਕਨੌੜ, ਸਰਬਜੀਤ ਸਿੰਘ ਮਾਣਕਪੁਰ ਸਾਬਕਾ ਚੇਅਰਮੈਨ, ਗੁਰਦੀਪ ਸਿੰਘ ਸਾਬਕਾ ਸਰਪੰਚ ਕਰਾਲਾ, ਰਹੀਮ ਖਾਨ ਕਰਾਲੀ, ਗੁਰਪ੍ਰੀਤ ਸਿੰਘ ਕਰਾਲੀ, ਸਾਬਕਾ ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ, ਸਾਬਕਾ ਕੌਂਸਲਰ ਸੋਨੀ ਸੰਧੂ, ਨੰਬਰਦਾਰ ਖੁਸ਼ਵਿੰਦਰ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ ਰਾਮਪੁਰ, ਰੂਬੀ ਕਨੋੜ, ਬਲਵੀਰ ਸਿੰਘ, ਹਰਪ੍ਰੀਤ ਸਿੰਘ ਸੋਨਿਕ, ਚਰਨਜੀਤ ਸਿੰਘ ਚਹਿਲ, ਸੁੱਚਾ ਸਿੰਘ ਕਰਾਲੀ ਆਦਿ ਹਾਜ਼ਰ ਸਨ।