ਕਾਂਗਰਸ ਪਾਰਟੀ ਨੇ ਲਾਠੀਚਾਰਜ ਖ਼ਿਲਾਫ਼ ਸਰਕਾਰ ਦਾ ਫੂਕਿਆ ਪੁਤਲਾ ਕਾਂਗਰਸ ਪਾਰਟੀ ਨੇ ਲਾਠੀਚਾਰਜ ਦੇ ਖਿਲਾਫ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
Publish Date: Fri, 24 Jul 2026 04:36 PM (IST)
Updated Date: Fri, 24 Jul 2026 04:37 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇਥੋਂ ਦੇ ਟਾਹਲੀ ਵਾਲਾ ਚੌਕ ਵਿਚ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਨੀਟ ਪੇਪਰ ਲੀਕ ਮਾਮਲੇ ਤੇ ਬਰਨਾਲਾ ’ਚ ਸਫਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਵਰਕਰਾਂ ਨੇ ਤਖ਼ਤੀਆਂ ਫੜ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੇਪਰ ਲੀਕ ਦੀ ਨਿਰਪੱਖ ਜਾਂਚ ਕਰਵਾਉਣ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਥਾਂ ਕੇਂਦਰ ਸਰਕਾਰ ਇਨਸਾਫ਼ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੰਬੋਜ ਨੇ ਦੋਸ਼ ਲਗਾਇਆ ਕਿ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਦੀ ਉਹ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਇਨਸਾਫ਼ ਦੀ ਮੰਗ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਕੇਂਦਰ ਸਰਕਾਰ ਇਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਰਨਾਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਸਫਾਈ ਕਰਮਚਾਰੀਆਂ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਵੀ ਨਿੰਦਾ ਕੀਤੀ। ਕੰਬੋਜ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਅਤੇ ਨੀਟ ਪੇਪਰ ਲੀਕ ਦੇ ਮੁੱਖ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ, ਕੌਂਸਲਰ ਅਮਨਦੀਪ ਸਿੰਘ ਨਾਗੀ, ਯੂਥ ਕਾਂਗਰਸ ਪ੍ਰਧਾਨ ਨਵਦੀਪ ਨਵੀ, ਗੁਰਪ੍ਰੀਤ ਸਿੰਘ ਜੰਡੋਲੀ, ਬੂਟਾ ਸਿੰਘ ਪਿਲਖਨੀ, ਜੱਸੀ ਕੋਟਲਾ, ਕੌਂਸਲਰ ਮਨਦੀਪ ਸਿੰਘ ਡਿੰਪੀ ਰਾਣਾ, ਨਿਰਵੈਲ ਸਿੰਘ ਬੋਪਾਰਾਏ, ਕੌਂਸਲਰ ਮੁਨੀਸ਼ ਮੁਝਾਲ, ਮਲਕੀਤ ਸਿੰਘ ਉਪਲਹੇੜੀ, ਵਕੀਲ ਹਰਜੋਤ ਸਿੰਘ ਬਾਸੰਤਪੁਰਾ, ਸਾਬਕਾ ਕੌਂਸਲਰ ਜਗਨੰਦਨ ਗੁਪਤਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਅਮਰਜੀਤ ਸਿੰਘ ਲਿੰਕਨ, ਜੱਗਾ ਕੋਟਲਾ, ਪਰਮੋਦ ਬੱਬਰ, ਸੁਖਵਿੰਦਰ ਸਿੰਘ ਸੁੱਖਾ, ਲਾਲੀ ਢੀਂਡਸਾ, ਪਵਨ ਪਿੰਕਾ, ਰਾਜੂ ਬਾਈਪਾਸ, ਨਰਿੰਦਰ ਸੋਨੀ, ਗੁਰਿੰਦਰ ਗੁਰੀ ਚਹਿਲ, ਸਨੀ ਕੁਮਾਰ ਸਮੇਤ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।