- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ: ਕੰਬੋਜ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਰਾਜਪੁਰਾ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਤੇ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਉੱਪ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ 2027 ਵਿਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਉਹ ਅੱਜ ਪਿੰਡ ਮਾਣਕਪੁਰ ਵਿਖੇ ਛੇ ਪਿੰਡਾਂ ਮਾਣਕਪੁਰ, ਖੇੜਾ ਗੱਜੂ, ਨੱਤਿਆਂ, ਅਬਰਾਵਾਂ, ਹਦਾਇਤਪੁਰਾ ਤੇ ਤਸੌਲੀ ਦੇ ਪਾਰਟੀ ਵਰਕਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਰਾਜਪੁਰਾ ਹਲਕੇ ਵਿਚ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹਲਕੇ ਵਿਚ ਰਿਸ਼ਵਤਖੋਰੀ, ਨਾਜਾਇਜ਼ ਕਬਜ਼ੇ, ਨਸ਼ੇ, ਕਾਂਗਰਸੀ ਵਰਕਰਾਂ ਤੇ ਝੂਠੇ ਪਰਚੇ, ਗੁੰਡਾਗਰਦੀ ਤੋਂ ਬਿਨ੍ਹਾਂ ਹੋਰ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਆਏ ਕਰੋੜਾਂ ਰੁਪਏ ਵੀ ਮੌਜੂਦਾ ਸਰਕਾਰ ਨੇ ਵਾਪਿਸ ਮੰਗਵਾ ਲਏ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਣਾਈਆਂ ਸੜਕਾਂ ਨੂੰ ਮੌਜੂਦਾ ਸਰਕਾਰ ਨੇ ਕਿੱਧਰੇ ਪੈੱਚ ਵੀ ਨਹੀਂ ਲਗਾਏ। ਕੰਬੋਜ ਨੇ ਪਾਰਟੀ ਵਰਕਰਾਂ ਨੂੰ ਹਰ ਪੋਲਿੰਗ ਬੂਥ ਉੱਤੇ 21-21 ਮੈਂਬਰੀ ਕਮੇਟੀ ਬਣਾਉਣ ਅਤੇ ਸਿਰਫ ਝੂਠੀ ਇਸ਼ਤਿਹਾਰਬਾਜ਼ੀ ਤੇ ਨਿਰਭਰ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਬਲਦੇਵ ਸਿੰਘ ਗੱਦੋਮਾਜਰਾ, ਸਰਬਜੀਤ ਸਿੰਘ ਮਾਣਕਪੁਰ, ਨੰਬਰਦਾਰ ਪ੍ਰੇਮ ਕੁਮਾਰ ਮਾਣਕਪੁਰ, ਬਲਜੀਤ ਸਿੰਘ, ਲਖਵੀਰ ਸਿੰਘ ਲੱਖੀ ਅਬਰਾਵਾਂ, ਮਨੋਹਰ ਲਾਲ ਖੇੜਾ ਗੱਜੂ, ਅਮਰਨਾਥ ਹਦਾਇਤਪੁਰਾ, ਮਨਜੀਤ ਸਿੰਘ ਨੱਤਿਆਂ, ਗੁਰਸੇਵਕ ਸਿੰਘ ਹੈਪੀ ਤਸੌਲੀ ਨੇ ਵੀ ਸੰਬੋਧਨ ਕੀਤਾ।