- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਹਰਿਆਊ ਵੱਲੋਂ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ

ਭੁਪਿੰਦਰਜੀਤ ਮੌਲਵੀਵਾਲਾ•, ਪੰਜਾਬੀ ਜਾਗਰਣ,• ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਾਰੀਆਂ ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਧਿਰਾਂ ਨੂੰ ਇਕਜੁੱਟ ਹੋ ਕੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ। ਹਲਕੇ ਦੇ ਬਹੁਤ ਅਹਿਮ ਮੁੱਦੇ ਅਣਗੌਲੇ ਪਏ ਹਨ ਜਿਨ੍ਹਾਂ ਵਿੱਚ ਸਿਹਤ ਸਹੂਲਤਾਂ, ਪਾਤੜਾਂ ਸ਼ਹਿਰ ਦਾ ਸਰਬਪੱਖੀ ਸੁਧਾਰ, ਵਪਾਰੀਆਂ ਦੀਆਂ ਔਕੜਾਂ, ਸਨਅਤਕਾਰਾਂ ਨੂੰ ਹੋਰ ਪ੍ਰਫੁੱਲਤ ਕਰਨਾ, ਮਿਆਰੀ ਤੇ ਤਕਨੀਕੀ ਉੱਚ ਸਿੱਖਿਆ ਦਾ ਪ੍ਰਬੰਧ ਕਰਨਾ, ਕਿਸਾਨਾਂ- ਮਜ਼ਦੂਰਾਂ- ਔਰਤਾਂ ਤੇ ਨੌਜਵਾਨਾਂ ਲਈ ਮਿਆਰੀ ਜ਼ਿੰਦਗੀ ਦਾ ਸੰਕਲਪ ਕਰਨਾ ਆਦਿ ਗੰਭੀਰ ਚੁਣੌਤੀਆਂ ਹਨ। ਉਨ੍ਹਾਂ ਕਿਹਾ ਹੈ ਕਿ ਕੁੱਝ ਖਾਸ ਤੇ ਸਰਮਾਏਦਾਰ ਲੋਕ ਦਿੱਖ ਚਮਕਾਉਣ ਤੇ ਸਾਫ਼ ਸ਼ਵੀ ਦਰਸਾਉਣ ਕੋਸ਼ਿਸ਼ ਕਰ ਰਹੇ ਹਨ ਅਤੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਰਹੇ ਹਨ। ਉਨ੍ਹਾਂ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡ ਪਿੰਡ ਜਾ ਕੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਵੱਲੋਂ ਬੇਰੁਜ਼ਗਾਰਾਂ ਨੌਜਵਾਨਾਂ ਬਜ਼ੁਰਗਾਂ ਅਤੇ ਔਰਤਾਂ ਲਈ ਚੁੱਕੇ ਜਾ ਰਹੇ ਲੋਕ ਮੁੱਦਿਆਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਹੈ ਕਿ ਪਿੰਡਾਂ ਤੇ ਸ਼ਹਿਰਾਂ ’ਚੋਂ ਜਿਸ ਤਰ੍ਹਾਂ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸਮਰਥਨ ਮਿਲ ਰਿਹਾ ਹੈ ਉਸ ਤੋਂ ਸਾਬਤ ਹੁੰਦਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦਾ ਕੋਈ ਵੀ ਸਾਨੀ ਨਹੀਂ।