- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਕਸ਼ਨ ਮੋਡ ’ਚ ਮੋਹਿਤ ਮੋਹਿੰਦਰਾ : ਚੌਂਕੀ ਅੱਗੇ ਧਰਨਾ, ਥਾਣੇ ਦਾ ਘਿਰਾਓ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਹਲਕਾ ਦਿਹਾਤੀ ਤੋਂ ਵਿਧਾਇਕ ਤੇ ਮੰਤਰੀ ਤੇ ਪੁਲਿਸ ਦੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਹੈ। ਰੋਹਟੀ ਪੁਲਿਸ ਚੌਕੀ ਤੇ ਥਾਣਾ ਅਨਾਜ ਮੰਡੀ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਮੋਹਿਤ ਮੋਹਿੰਦਰਾ ਨੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਿੰਡ ਰੋਹਟੀ ਖ਼ਾਸ ਦੇ ਬੇਕਸੂਰ ਵਿਅਕਤੀ ਕੁਲਵੰਤ ਸਿੰਘ ਲਾਡੀ ਤੇ ਗੁਰਮੀਤ ਸਿੰਘ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਗਿਆ, ਜਿਸਦੇ ਖਿਲਾਫ ਰੋਹਟੀ ਪੁਲ ਨੇੜੇ ਪੁਲਿਸ ਚੌਕੀ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਮੋਹਿਤ ਮੋਹਿੰਦਰਾ ਨੇ ਸਪੱਸ਼ਟ ਕੀਤਾ ਕਿ ਇਹ ਧਰਨਾ ਸਿਹਤ ਮੰਤਰੀ ਦੀ ਸਿਆਸੀ ਧੱਕੇਸ਼ਾਹੀ ਖ਼ਿਲਾਫ਼ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦਿੱਤਾ ਗਿਆ ਹੈ। ਇਸੇ ਤਰ੍ਹਾਂ ਟਿਕੂ ਪੁਰੀ ਵਾਸੀ ਗੁਰਬਖਸ਼ ਕਲੋਨੀ ਦੇ ਪਿਤਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਪਰ ਕਈ ਦਿਨ ਬੀਤਣ ਦੇ ਬਾਅਦ ਵੀ ਟੱਕਰ ਮਾਰਨ ਵਾਲੇ ਦੀ ਪਛਾਣ ਨਹੀਂ ਕੀਤਾ ਜਾ ਸਕੀ ਹੈ। ਉਨਾਂ ਦੋਸ਼ ਲਗਾਇਆ ਕਿ ਥਾਣਾ ਪੁਲਿਸ ਵਲੋਂ ਪੀੜਤ ਪਰਿਵਾਰ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਵਿਚ ਸਿਹਤ ਮੰਤਰੀ ਦਾ ਦਿਨੋਂ-ਦਿਨ ਵਧ ਰਿਹਾ ਜ਼ਮੀਨੀ ਵਿਰੋਧ ਦੇਖ ਕੇ ਸਰਕਾਰ ਪੂਰੀ ਤਰ੍ਹਾਂ ਬੁਖਲਾ ਚੁੱਕੀ ਹੈ। ਇਸ ਵਧਦੇ ਵਿਰੋਧ ਕਾਰਨ ਜਦੋਂ ਲੋਕ ਆਪਣੀਆਂ ਸਮੱਸਿਆਵਾਂ ਜਾਂ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਪੁੱਛਦੇ ਹਨ, ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਿਆਸੀ ਦਬਾਅ ਪਾਇਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਬੇਹੱਦ ਚਿੰਤਾਜਨਕ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਜਿਹੜੇ ਵਰਕਰ ਇਸ ਰਾਜਨੀਤਿਕ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਝੂਠੇ ਤੇ ਨਾਜਾਇਜ਼ ਪੁਲਿਸ ਕੇਸ ਦਰਜ ਕਰਵਾਏ ਜਾ ਰਹੇ ਹਨ। ਹਲਕੇ ਦੀ ਕਾਨੂੰਨ-ਵਿਵਸਥਾ