
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੋਜ ਦੀ ਅਗਵਾਈ ’ਚ ਕਾਂਗਰਸ ਵੱਲੋਂ ਸੀਵਰੇਜ ਬੋਰਡ ਦਾ ਘਿਰਾਓ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਸ਼ਹਿਰ ਵਿਚ ਵਾਟਰ ਸਪਲਾਈ ਤੇ ਸੀਵਰੇਜ ਦੀ ਨਾਕਸ ਵਿਵਸਥਾ ਖ਼ਿਲਾਫ਼ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸੀਵਰੇਜ ਬਲੋਕੇਜ਼ ਖੋਲ੍ਹਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸ਼ਾਮ ਨਗਰ, ਪੁਰਾਣਾ ਰਾਜਪੁਰਾ ਸ਼ਮਸ਼ਾਨਘਾਟ ਰੋਡ, ਧਮੋਲੀ, ਗਣੇਸ਼ ਨਗਰ, ਪੀਰ ਕਲੋਨੀ, ਬਨਵਾੜੀ ਮਾਰਕੀਟ, ਆਨੰਦ ਕਲੋਨੀ, ਫੋਕਲ ਪੁਆਇੰਟ, ਸ਼ੀਤਲ ਕਲੋਨੀ ਅਤੇ ਗਗਨ ਚੌਕ ਨੇੜਲੇ ਇਲਾਕਿਆਂ ਸਮੇਤ ਸ਼ਹਿਰ ਦੇ ਕਈ ਹਿੱਸਿਆਂ ਵਿਚ ਸੀਵਰੇਜ ਦਾ ਗੰਦਾ ਤੇ ਬਦਬੂਦਾਰ ਪਾਣੀ ਸੜਕਾਂ ’ਤੇ ਖੜ੍ਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਘਰਾਂ ਵਿਚ ਪੀਣ ਵਾਲੇ ਪਾਣੀ ਨਾਲ ਸੀਵਰੇਜ ਦਾ ਪਾਣੀ ਵੀ ਮਿਲ ਕੇ ਆ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਖ਼ਤਰਾ ਬਣਿਆ ਹੋਇਆ ਹੈ। ਕੰਬੋਜ ਨੇ ਕਿਹਾ ਕਿ ਅੰਮ੍ਰਿਤ-2 ਪ੍ਰੋਜੈਕਟ 2020 ਵਿਚ ਕਾਂਗਰਸ ਸਰਕਾਰ ਸਮੇਂ ਪਾਸ ਕਰਵਾਇਆ ਗਿਆ ਸੀ ਅਤੇ 2022 ਵਿਚ ਕੰਮ ਸ਼ੁਰੂ ਹੋਣਾ ਸੀ, ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪ੍ਰਭਾਵਿਤ ਕਲੋਨੀਆਂ ਦਾ ਦੌਰਾ ਕਰਕੇ ਵਿਭਾਗ ਨੂੰ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਕਾਰਵਾਈ ਨਾ ਹੋਣ ਕਾਰਨ ਘਿਰਾਓ ਕਰਨਾ ਪਿਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 15 ਦਿਨਾਂ ਵਿਚ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਕਾਂਗਰਸ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਕੰਬੋਜ ਨੇ ਦਾਅਵਾ ਕੀਤਾ ਕਿ ਧਰਨੇ ਦੌਰਾਨ ਬੋਰਡ ਦੇ ਅਧਿਕਾਰੀ ਮੰਗਾਂ ਦਾ ਜਵਾਬ ਦੇਣ ਦੀ ਥਾਂ ਦਫ਼ਤਰ ਛੱਡ ਕੇ ਚਲੇ ਗਏ। ਇਸ ਮੌਕੇ ਕਾਂਗਰਸ ਕਮੇਟੀ ਰਾਜਪਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਕੌਂਸਲਰ ਜਦਨੰਦਨ ਗੁਪਤਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਮਨੀਸ਼ ਮੁਝਾਲ, ਬਲਵਿੰਦਰ ਸਿੰਘ, ਪਵਨ ਪਿੰਕਾ, ਕੌਂਸਲਰ ਅਮਰ ਪਾਸੀ, ਸੁਖਵਿੰਦਰ ਸਿੰਘ ਸੁੱਖਾ, ਕੌਂਸਲਰ ਮਨਦੀਪ ਡਿੰਪੀ ਰਾਣਾ ਬਨਵਾੜੀ, ਮਨੋਹਰ ਵਰਮਾ, ਸ਼ਾਮ ਲਾਲ ਗੁਪਤਾ, ਕੌਂਸਲਰ ਅਮਿਤ ਕੁਮਾਰ ਟਿੰਕੂ, ਸੁਰਿੰਦਰ ਸ਼ਰਮਾ, ਅਵਤਾਰ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ ਲਿੰਕਨ, ਗੁਰੀ ਚਹਿਲ, ਰਜਿੰਦਰ ਸਿੰਘ ਰਾਜੂ, ਗੁਰਦਰਸ਼ਨ ਸਿੰਘ ਫੋਕਲ ਪੁਆਇੰਟ, ਅਨਿਲ ਤਾਂਨੀ ਸੁਖਦੇਵ ਸਿੰਘ ਬਾਸਮਾ, ਅਮਨਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ, ਰਘਵੀਰ ਸਿੰਘ, ਰਣਵੀਰ ਸਿੰਘ ਭੰਗੂ, ਜੱਗਾ ਕੋਟਲਾ ਸਮੇਤ ਸੈਂਕੜੇ ਹੀ ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।