ਰਾਜਾ ਵੜਿੰਗ ਦੀ ਮੁੜ ਨਿਯੁਕਤੀ ਨਾਲ ਕਾਂਗਰਸ ਹੋਵੇਗੀ ਮਜ਼ਬੂਤ: ਹਰਪਾਲ ਸਿੰਘ ਰਾਜਾ ਵੜਿੰਗ ਦੀ ਮੁੜ ਨਿਯੁਕਤੀ ਨਾਲ ਕਾਂਗਰਸ ਹੋਵੇਗੀ ਮਜ਼ਬੂਤ: ਹਰਪਾਲ ਸਿੰਘ
Publish Date: Thu, 02 Jul 2026 06:21 PM (IST)
Updated Date: Fri, 03 Jul 2026 04:11 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਸੰਗਰੂਰ ਕਾਂਗਰਸ ਦੇ ਸਪੋਕਸਮੈਨ ਹਰਪਾਲ ਸੋਨੂ ਨੇ ਕਾਂਗਰਸ ਪਾਰਟੀ ਵੱਲੋਂ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਦੁਬਾਰਾ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਅਤੇ ਸੰਗਠਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਵੜਿੰਗ ਇੱਕ ਤਜਰਬੇਕਾਰ, ਨਿਡਰ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ ਵਾਲੇ ਆਗੂ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਹੀ ਸੋਚ-ਵਿਚਾਰ ਤੋਂ ਬਾਅਦ ਇਹ ਫੈਸਲਾ ਲਿਆ ਹੈ। ਇਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਹਰ ਵਰਕਰ ਪੂਰੇ ਜੋਸ਼ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁੱਟੇਗਾ। ਉਨ੍ਹਾਂ ਕਿ ਪੰਜਾਬ ਦੇ ਲੋਕ ਅੱਜ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਮਹਿੰਗਾਈ ਅਤੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਚਿੰਤਤ ਹਨ। ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸੂਬੇ ਦੇ ਵਿਕਾਸ ਨੂੰ ਪਹਿਲ ਦੇਵੇ ਅਤੇ ਹਰ ਵਰਗ ਦੀਆਂ ਉਮੀਦਾਂ ਤੇ ਖਰੀ ਉਤਰੇ। ਕਾਂਗਰਸ ਪਾਰਟੀ ਇਨ੍ਹਾਂ ਲੋਕ ਮੁੱਦਿਆਂ ਨੂੰ ਪੂਰੀ ਗੰਭੀਰਤਾ ਨਾਲ ਉਠਾਏਗੀ ਅਤੇ ਲੋਕਾਂ ਲਈ ਮਜ਼ਬੂਤ ਵਿਕਲਪ ਵਜੋਂ ਸਾਹਮਣੇ ਆਵੇਗੀ। ਉਨ੍ਹਾਂ ਕਾਂਗਰਸ ਦੇ ਕੌਮੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੋਗ ਅਤੇ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀ ਦੇਣ ਨਾਲ ਪਾਰਟੀ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਜਾ ਅਮਰਿੰਦਰ ਸਿੰਘ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦਾ ਭਰੋਸਾ ਜਿੱਤੇਗੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਦਿਆਂ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।