- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਕਾਂਗਰਸ ਹੋਵੇਗੀ ਹੋਰ ਮਜ਼ਬੂਤ: ਬਲਿਹਾਰ ਸ਼ਮਸ਼ਪੁਰ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਕਿਹਾ ਕਿ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਅੱਜ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਵੱਲੋਂ ਕਾਂਗਰਸ ਭਵਨ ਚੰਡੀਗਡ਼੍ਹ ਵਿਖੇ ਆਪਣਾ ਅਹੁਦਾ ਸੰਭਾਲਣ ਸਮਾਗਮ ਮੌਕੇ ਗੱਲਬਾਤ ਕਰਦਿਆਂ ਕੀਤਾ। ਬਲਿਹਾਰ ਸਿੰਘ ਸ਼ਮਸ਼ਪੁਰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਤੇ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਅੱਗੇ ਲਿਜਾਣ ਲਈ ਵਰਕਰਾਂ ਦਾ ਸਹਿਯੋਗ ਮਹੱਤਵਪੂਰਨ ਰਹੇਗਾ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਦਿਹਾਤੀ ਅਰਸ਼ਦੀਪ ਸਿੰਘ ਮੱਲ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਯੂਥ ਤਨ ਮਨ ਅਤੇ ਧਨ ਦੇ ਨਾਲ ਉਨ੍ਹਾਂ ਦੇ ਨਾਲ ਖਡ਼ਾ ਹੈ ਅਤੇ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਯੂਥ ਸਮੁੱਚੀਆਂ ਸੀਟਾਂ ’ਤੇ ਅਹਿਮ ਰੋਲ ਅਦਾ ਕਰੇਗਾ। ਇਸ ਮੌਕੇ ਗੁਰਦੇਵ ਸਿੰਘ ਦੇਬਣ ਹਾਜ਼ੀਪੁਰ, ਹੈਪੀ ਰੀਠ ਖੇਡ਼ੀ, ਜੋਨਂ ਮਰਦਾਂਹੇਡ਼ੀ, ਮਲਕੀਤ ਖੁੱਡਾ, ਪ੍ਰੇਮ ਚੌਧਰੀ, ਜੋਵੰਤ ਸਿੰਘ ਸਰਪੰਚ ਬੀਡ਼ ਕੌਲੀ, ਵਿਕਰਮ ਬਹਾਦਰਗਡ਼੍ਹ, ਰੋਹਿਤ ਰਾਣਾ, ਪ੍ਰਭਜੋਤ ਸਿੰਘ, ਜਨਸਕਲ ਸਕੱਤਰ, ਨਰਿੰਦਰ ਸਿੰਘ ਰਾਣਾ, ਕੁਲਵਿੰਦਰ ਨੋਨੀ, ਅੰਮ੍ਰਿਤਪਾਲ ਸਿੰਘ ਬਲਾਕ ਪ੍ਰਧਾਨ ਸਾਰੇ ਯੂਥ ਆਗੂ ਆਦਿ ਹਾਜ਼ਰ ਸਨ।