- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਦੀ ਮਿਹਨਤ ਨਾਲ ਕਾਂਗਰਸ ਹੋਵੇਗੀ ਹੋਰ ਮਜ਼ਬੂਤ: ਮਦਨ ਲਾਲ ਜਲਾਲਪੁਰ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਓਲੰਪੀਅਨ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੇ ਜਾਣ ਦੀ ਪੁਸ਼ਟੀ ਕਾਂਗਰਸ ਵੱਲੋਂ ਜਾਰੀ ਕੀਤੀ ਨਿਯੁਕਤੀ ਤੋਂ ਬਾਅਦ ਹੋਈ ਹੈ। ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਪਾਰਟੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਜਲਾਲਪੁਰ ਨੇ ਕਿਹਾ ਕਿ ਪਰਗਟ ਸਿੰਘ ਇੱਕ ਸੂਝਵਾਨ, ਮਿਹਨਤੀ ਅਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਨੇ ਖੇਡਾਂ ਤੋਂ ਲੈ ਕੇ ਰਾਜਨੀਤੀ ਤੱਕ ਆਪਣੀ ਵੱਖਰੀ ਪਛਾਣ ਬਣਾਈ ਹੈ ਉਹ ਜਲੰਧਰ ਕੈਂਟ ਤੋਂ ਵਿਧਾਇਕ ਹੋਣ ਦੇ ਨਾਲ-ਨਾਲ ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਮਦਨ ਲਾਲ ਜਲਾਲਪੁਰ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਦੇ ਹੱਥ ਆਉਣ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਨਵੀਂ ਊਰਜਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਪਰਗਟ ਸਿੰਘ ਦੀ ਅਗਵਾਈ ਅਹਿਮ ਭੂਮਿਕਾ ਨਿਭਾਏਗੀ। ਜਲਾਲਪੁਰ ਨੇ ਕਿਹਾ ਕਿ ਕਾਂਗਰਸ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਲੋਕਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣਗੇ। ਇਸ ਮੌਕੇ ਜਲਾਲਪੁਰ ਨੇ ਪਰਗਟ ਸਿੰਘ ਦੀ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਮੁੜ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ।