- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਚੋਣਾਂ ਮਜ਼ਬੂਤੀ ਨਾਲ ਲਡ਼ੇਗੀ ਅਤੇ ਜਿੱਤ ਪ੍ਰਾਪਤ ਕਰੇਗੀ: ਬਲਿਹਾਰ ਸਮਸ਼ਪੁਰ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ, ਇਕਜੁੱਟਤਾ ਤੇ ਸੰਗਠਨਾਤਮਕ ਤਾਕਤ ਨਾਲ ਲੜੇਗੀ ਅਤੇ ਪੰਜਾਬ ਵਿਚ ਸਪੱਸ਼ਟ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਡਾਇਰੈਕਟਰ ਸਹਿਕਾਰੀ ਬੈਂਕ ਪੰਜਾਬ ਬਲਿਹਾਰ ਸਿੰਘ ਸਮਸ਼ਪੁਰ ਨੇ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕੀਤਾ। ਬਲਿਹਾਰ ਸਿੰਘ ਸਮਸ਼ਪੁਰ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣਾ ਪਾਰਟੀ ਹਾਈਕਮਾਂਡ ਦਾ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਸਾਫ਼-ਸੁਥਰੇ ਅਕਸ, ਇਮਾਨਦਾਰੀ ਅਤੇ ਜ਼ਮੀਨ ਨਾਲ ਜੁੜੀ ਸਿਆਸਤ ਲਈ ਜਾਣੇ ਜਾਂਦੇ ਹਨ। ਹਾਕੀ ਦੇ ਮੈਦਾਨ ਵਿਚ ਭਾਰਤੀ ਟੀਮ ਦੀ ਕਪਤਾਨੀ ਕਰਦਿਆਂ ਉਨ੍ਹਾਂ ਦੇਸ਼ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।