ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਪਟਿਆਲਾ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਅਹਿਮ ਮੀਟਿੰਗ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਪਟਿਆਲਾ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਅਹਿਮ ਮੀਟਿੰਗ
Publish Date: Thu, 29 Oct 2026 05:05 PM (IST)
Updated Date: Thu, 29 Oct 2026 05:07 PM (IST)
ਪੱਤਰ ਪ੍ਰੇਰਕ,• ਪੰਜਾਬੀ ਜਾਗਰਣ•, ਪਟਿਆਲਾ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਪ੍ਰਧਾਨਗੀ ਹੇਠ ਸੱਦੀ ਗਈ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ (ਵਰਕਿੰਗ) ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਰੈਲੀ ਨੂੰ ਇਤਿਹਾਸਕ ਅਤੇ ਸਫ਼ਲ ਬਣਾਉਣ ਲਈ ਰਣਨੀਤੀ ਉਲੀਕੀ ਗਈ। ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਸਾਬਤ ਹੋਵੇਗੀ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਆਏ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਪਟਿਆਲਾ ਦਿਹਾਤੀ ਵੱਲੋਂ ਇਸ ਰੈਲੀ ਵਿੱਚ ਸਭ ਤੋਂ ਵੱਡਾ ਇਕੱਠ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਪੱਧਰ ਤੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।