ਬਿਜਲੀ ਬਿੱਲ ਨਾ ਭਰਨ ਵਾਲਿਆਂ ਦੇ ਕਨੈਕਸ਼ਨ ਕੱਟੇ ਜਾਣਗੇ
ਬਿਜਲੀ ਬਿੱਲ ਨਾ ਭਰਨ ਵਾਲਿਆਂ ਦੇ ਕਨੈਕਸ਼ਨ ਕੱਟੇ ਜਾਣਗੇ
Publish Date: Mon, 16 Mar 2026 03:41 PM (IST)
Updated Date: Tue, 17 Mar 2026 04:01 AM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਬਿਜਲੀ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਨਾਲ ਸਖਤੀ ਨਾਲ ਨਜਿੱਠਣ ’ਤੇ ਵਿਚਾਰ ਕਰ ਰਿਹਾ ਹੈ। ਇਸ ਸਬੰਧੀ ਖਪਤਕਾਰਾਂ ਨੂੰ ਸੂਚਿਤ ਕਰਦੇ ਹੋਏ ਸਬ-ਡਿਵੀਜ਼ਨ ਖਨੌਰੀ ਦੇ ਐੱਸਡੀਓ ਇੰਜੀ ਪ੍ਰੀਤ ਪਾਰਸ ਨੇ ਦੱਸਿਆ ਕੀ ਜਿਨ੍ਹਾਂ ਬਿਜਲੀ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ ਜਾਂ ਉਨ੍ਹਾਂ ਵੱਲੋਂ ਬਿੱਲ ਨਹੀਂ ਭਰੇ ਗਏ, ਨੂੰ ਵਿਭਾਗ ਵੱਲੋਂ ਸਖਤੀ ਨਾਲ ਤਾੜਨਾ ਕੀਤੀ ਜਾਂਦੀ ਹੈ ਕਿ ਆਪਣੇ ਬਿਜਲੀ ਬਿੱਲਾਂ ਦਾ ਬਕਾਇਆ ਤੁਰੰਤ ਜਮ੍ਹਾਂ ਕਰਵਾਇਆ ਜਾਵੇ ਅਤੇ ਜਿਨ੍ਹਾਂ ਵੀ ਖਪਤਕਾਰਾਂ ਵੱਲੋਂ ਆਪਣੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਮਹਿਕਮੇ ਵੱਲੋਂ ਕੱਟੇ ਜਾ ਰਹੇ ਹਨ ਤੇ ਇਕ ਵਾਰ ਕੱਟਿਆ ਹੋਇਆ ਕੁਨੈਕਸ਼ਨ ਫਿਰ ਦੁਬਾਰਾ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸਾਰਾ ਬਿੱਲ ਭਰਵਾਉਣ ਮਗਰੋਂ ਹੀ ਜੋੜਿਆ ਜਾਵੇਗਾ।