- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸੰਵਿਧਾਨ ਦਿਵਸ ਮਨਾਇਆ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਸੇਠੀ ਖੁਰਾਣਾ ਦੇ ਨਿਰਦੇਸ਼ਾਂ ਤੇ ਸਕੂਲ ਦੀ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਸਵੇਰ ਦੀ ਸਭਾ ਦੌਰਾਨ ਸਮਾਜਿਕ ਸਿੱਖਿਆ ਮਿਸਟ੍ਰੈਸ ਅਮਿਤਾ ਤਨੇਜਾ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ। ਕਿੰਪੀ ਬਤਰਾ ਨੇ ਸੰਵਿਧਾਨ ਦੇ ਨਿਰਮਾਣ ਦੇ ਇਤਿਹਾਸ ਤੇ ਸੰਵਿਧਾਨ ਸਭਾ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਸੀਨੀਅਰ ਅਧਿਆਪਕ ਰਾਜਿੰਦਰ ਸਿੰਘ ਚਾਨੀ ਨੇ ਪ੍ਰਸਤਾਵਨਾ ਦੇ ਚਾਰ ਮੁੱਖ ਸਿਧਾਂਤਾਂ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀ ਮਹੱਤਤਾ ਸਮਝਾਈ ਅਤੇ ਵਿਦਿਆਰਥੀਆਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਰਾਇੰਗ, ਪੇਂਟਿੰਗ, ਭਾਸ਼ਣ, ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਵਿਦਿਆਰਥੀਆਂ ਨੂੰ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਨੇ ਅਧਿਆਪਕਾਂ ਨਾਲ ਮਿਲ ਕੇ ਇਨਾਮ ਵੰਡੇ। ਉਨ੍ਹਾਂ ਨੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ, ਸਮਾਨਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨਕ ਚੇਤਨਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨਾ ਸੀ।