- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪੂਨੀਆ ਖਾਨਾਂ ਦੀ ਸੜਕ ਬਣਨ ਨੂੰ ਲੱਗੀ ਬਰੇਕ, ਖੱਡਿਆਂ ਕਾਰਨ ਰਾਹਗੀਰ ਪਰੇਸ਼ਾਨ

ਰਾਕੇਸ਼ ਸ਼ਰਮਾ, ਪੰਜਾਬੀ ਜਾਗਰਣ, ਭੁਨਰਹੇੜੀ : ਹਲਕਾ ਸਨੌਰ ਦੇ ਪਿੰਡ ਪੂਨੀਆ ਖਾਨਾਂ ਦੀ ਸੜਕ ਦੇ ਹਾਲਾਤ ਇਸ ਸਮੇਂ ਬੇਹੱਦ ਖਸਤਾ ਹੋ ਚੁੱਕੀ ਹੈ। ਸੜਕ ’ਤੇ ਥਾਂ-ਥਾਂ ਵੱਡੇ-ਵੱਡੇ ਖੱਡੇ ਪਏ ਹੋਏ ਹਨ ਤੇ ਬਰਸਾਤ ਤੋਂ ਬਾਅਦ ਇਨ੍ਹਾਂ ਵਿਚ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਬਹਿਲ ਤੋਂ ਪੂਨੀਆ, ਤੇਜਾਂ ਜਾਣ ਵਾਲੀ ਸੜਕ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਤੇ ਵਾਹਨ ਲੰਘਦੇ ਹਨ। ਖੱਡਿਆਂ ਕਾਰਨ ਵਾਹਨਾਂ ਦੇ ਟਾਇਰਾਂ, ਸਸਪੈਂਸ਼ਨ ਦਾ ਨੁਕਸਾਨ ਹੋਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਖਾਸ ਕਰਕੇ ਬਰਸਾਤ ਦੇ ਦਿਨਾਂ ਵਿਚ ਸੜਕ ’ਤੇ ਪਏ ਡੂੰਘੇ ਖੱਡੇ ਹਾਦਸਿਆਂ ਦਾ ਕਾਰਨ ਵੀ ਬਣ ਸਕਦੇ ਹਨ। ਰਾਹਗੀਰ ਥੋੜੀ ਅਨੁਸਾਰਾਂ ਦਾ ਕਹਿਣਾ ਹੈ ਕਿ ਸੜਕ ਨੂੰ ਬਣਾਉਣ ਦੀ ਮਨਜ਼ੂਰੀ ਮਿਲ ਚੁੱਕੀ ਹੈ, ਪਰ ਇਸ ਦੇ ਬਾਵਜੂਦ ਹਾਲੇ ਤੱਕ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਹੋਇਆ। ਲੋਕਾਂ ਦਾ ਕਹਿਣਾ ਹੈ ਕਿ ਮਨਜ਼ੂਰੀ ਮਿਲਣ ਤੋਂ ਬਾਅਦ ਵੀ ਸੜਕ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਰਾਹਗੀਰਾਂ ਨੇ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦਾ ਨਿਰਮਾਣ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ।