- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਦੇ 80 ਫੀਸਦ ਮੁਲਾਜ਼ਮ ਕੰਟਰੈਕਟ ਅਧਾਰ 'ਤੇ ਨੌਕਰੀ ਕਰ ਰਹੇ ਹਨ ਤੇ ਇਨ੍ਹਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਵੱਡੇ ਪੱਧਰ 'ਤੇ ਰੂਟ ਪ੍ਰਭਾਵਿਤ ਹੋ ਰਹੇ ਹਨ। ਯੂਨੀਅਨ ਨੁਮਾਇੰਦਿਆਂ ਅਨੁਸਾਰ ਅੱਜ ਅੱਧੀ ਰਾਤ ਤੋਂ ਸ਼ੁਰੂ ਹੋਈ ਹੜਤਾਲ ਤਿੰਨ ਦਿਨ ਚਲੱਗੀ ਤੇ ਜੇਕਰ ਸਰਕਾਰ ਨੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ ਕੀਤੀ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਵੀ ਜਾਰੀ ਰਹਿ ਸਕਦੀ ਹੈ।

ਪਰਗਟ ਸਿੰਘ, ਪਟਿਆਲਾ: ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਕੱਚੇ ਕਾਮਿਆਂ ਵੱਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ 5 ਅਗਸਤ ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਕੱਚੇ ਕਾਮਿਆਂ ਦੀ ਹੜਤਾਲ ਕਾਰਨ ਜਿੱਥੇ ਆਮ ਜਨਤਾ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਰੋਜ਼ਾਨਾ ਕੰਮਾਕਾਰਾਂ 'ਤੇ ਜਾਣ ਵਾਲੇ ਵਿਅਕਤੀਆਂ ਅਤੇ ਐਮਰਜੈੰਸੀ ਕੰਮਾਂ ਲਈ ਘਰੋ ਨਿਕਲੇ ਲੋਕਾਂ ਨੂੰ ਵੀ ਖੱਜਲ-ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਟਰੈਕਟ ਕਾਮਿਆਂ ਵੱਲੋਂ ਸੁਰੂ ਕੀਤੀ ਹੜਤਾਲ ਕਾਰਨ ਬੱਸ ਅੱਡਿਆ 'ਤੇ ਲੋਕਾਂ ਦੇ ਭਾਰੀ ਇਕੱਠ ਆਮ ਦੇਖਣ ਨੂੰ ਮਿਲ ਰਹੇ ਹਨ ਤੇ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਇਧਰ ਉਧਰ ਭੱਜ ਦੌੜ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਦੇ 80 ਫੀਸਦ ਮੁਲਾਜ਼ਮ ਕੰਟਰੈਕਟ ਅਧਾਰ 'ਤੇ ਨੌਕਰੀ ਕਰ ਰਹੇ ਹਨ ਤੇ ਇਨ੍ਹਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਵੱਡੇ ਪੱਧਰ 'ਤੇ ਰੂਟ ਪ੍ਰਭਾਵਿਤ ਹੋ ਰਹੇ ਹਨ। ਯੂਨੀਅਨ ਨੁਮਾਇੰਦਿਆਂ ਅਨੁਸਾਰ ਅੱਜ ਅੱਧੀ ਰਾਤ ਤੋਂ ਸ਼ੁਰੂ ਹੋਈ ਹੜਤਾਲ ਤਿੰਨ ਦਿਨ ਚਲੱਗੀ ਤੇ ਜੇਕਰ ਸਰਕਾਰ ਨੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ ਕੀਤੀ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਵੀ ਜਾਰੀ ਰਹਿ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸਰਕਾਰ ਦੇ ਮੰਤਰੀਆ ਨਾਲ ਮੀਟਿੰਗ ਹੈ ਅਤੇ ਜੇਕਰ ਮੰਗਾਂ ਸਬੰਧੀ ਕੋਈ ਹੱਲ ਨਾ ਨਿਕਲਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਹਾਲਾਂਕਿ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਵਿਚ ਕੰਮ ਕਰਦੇ ਪੱਕੇ ਕਰਮਚਾਰੀ ਡਿਊਟੀਆਂ ਕਰ ਰਹੇ ਹਨ ਪਰ ਫਿਰ ਵੀ ਵੱਡੇ ਪੱਧਰ 'ਤੇ ਹੜਤਾਲ ਦਾ ਅਸਰ ਸਵਾਰੀਆ 'ਤੇ ਪੈ ਰਿਹਾ ਹੈ।