- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਕੋਈ ਵੀ ਮੁਲਾਜ਼ਮ ਟਰਾਂਸਪੋਰਟ ਵਿਭਾਗ ’ਚ ਪੱਕਾ ਨਹੀਂ ਕੀਤਾ ਹੈ ਅਤੇ ਨਾ ਹੀ ਕੋਈ ਸਰਕਾਰੀ ਬੱਸ ਵਿਭਾਗ ’ਚ ਪਾਈ ਹੈ ਸਗੋਂ ਚਹੇਤਿਆ ਨੂੰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਵਾ ਕੇ ਵਿਭਾਗ ਦੀ ਲੁੱਟ ਕਰਵਾਈ ਜਾ ਰਹੀ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਬੀਤੇ ਦਿਨੀਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ’ਚ 14 ਅਕਤੂਬਰ ਤੱਕ ਮੰਗਾਂ ਦਾ ਹੱਲ ਨਾ ਨਿਕਲਣ ਦੇ ਰੋਸ਼ ਵੱਜੋਂ ਪੰਜਾਬ ਰੋਡਵੇਜ਼, ਪਨਬੱਸ / ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਸਮੂਹ ਡਿਪੂਆਂ ਦੇ ਗੇਟਾ ’ਤੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕਰਦਿਆ ਐਲਾਨ ਕੀਤਾ ਹੈ ਕਿ 21 ਅਕਤੂਬਰ ਤੋਂ ਬੱਸਾਂ ਦਾ ਚੱਕਾ ਜਾਮ ਕਰਕੇ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਦਾ ਘਿਰਾਓ ਕਰਨ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਕੋਈ ਵੀ ਮੁਲਾਜ਼ਮ ਟਰਾਂਸਪੋਰਟ ਵਿਭਾਗ ’ਚ ਪੱਕਾ ਨਹੀਂ ਕੀਤਾ ਹੈ ਅਤੇ ਨਾ ਹੀ ਕੋਈ ਸਰਕਾਰੀ ਬੱਸ ਵਿਭਾਗ ’ਚ ਪਾਈ ਹੈ ਸਗੋਂ ਚਹੇਤਿਆ ਨੂੰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਵਾ ਕੇ ਵਿਭਾਗ ਦੀ ਲੁੱਟ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਮੰਗਾਂ ਸਬੰਧੀ ਹੁਣ ਤੱਕ ਲਗਭਗ 70 ਤੋਂ 75 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸਦੇ ਰੋਸ ਵੱਜੋਂ ਅੱਜ ਸਮੂਹ ਡਿੱਪੂਆਂ ’ਤੇ ਗੇਟ ਰੈਲੀਆਂ ਕਰਕੇ ਰੋਸ ਜ਼ਾਹਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬੰਦ ਦਾ ਯੂਨੀਅਨ ਵਲੋਂ ਹਮਾਇਤ ਕੀਤੀ ਜਾਂਦੀ ਹੈ ।
ਸੈਕਟਰੀ ਜਸਦੀਪ ਸਿੰਘ ਲਾਲੀ ਅਤੇ ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੇ ਸ਼ੋਸ਼ਣ ਵਿਰੁੱਧ 21 ਅਕਤੂਬਰ ਤੋਂ ਮੁਕੰਮਲ ਹੜਤਾਲ ਕਰਕੇ ਵਿਧਾਨ ਸਭਾ ਸ਼ੈਸ਼ਨ ਦਾ ਘਿਰਾਓ ਕਰਕੇ ਪੰਜਾਬ ਨਾਲ ਕੀਤੇ ਵਾਅਦੇ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਪੱਕਾ ਧਰਨਾ ਦਿੱਤਾ ਜਾਵੇਗਾ।