‘ਪੁਰਾਣੇ ਸਕੇਲ, ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ’ ਵੱਲੋਂ ਕਨਵੈਨਸ਼ਨ ਤੇ ਚਿਤਾਵਨੀ ਮਾਰਚ
'ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਕਨਵੈਨਸ਼ਨ ਅਤੇ ਚੇਤਾਵਨੀ ਮਾਰਚ
Publish Date: Thu, 23 Apr 2026 04:52 PM (IST)
Updated Date: Thu, 23 Apr 2026 04:55 PM (IST)

- ਆਰਥਿਕ ਮੰਗਾਂ ਨੂੰ ਲੈ ਕੇ ਤਿੱਖੇ ਸੰਘਰਸ਼ ਦਾ ਐਲਾਨ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ‘ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ’ ਵੱਲੋਂ ਆਪਣੀਆਂ ਆਰਥਿਕ ਮੰਗਾਂ ਨੂੰ ਲੈ ਕੇ ਤਰਕਸ਼ੀਲ ਹਾਲ ਪਟਿਆਲਾ ਵਿਖ਼ੇ ਕਨਵੈਨਸ਼ਨ ਕੀਤੀ ਗਈ ਅਤੇ ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ। ਕਨਵੈਨਸ਼ਨ ਦੀ ਪ੍ਰਧਾਨਗੀ ਵਿਕਰਮ ਦੇਵ ਸਿੰਘ ਸੂਬਾ ਪ੍ਰਧਾਨ ਡੀਟੀਐੱਫ, ਰਾਮ ਸ਼ਰਨ ਅਲੌਹਰਾਂ ਜ਼ਿਲ੍ਹਾ ਮੀਤ ਪ੍ਰਧਾਨ ਡੀਟੀਐੱਫ, ਰਾਜੀਵ ਮਲਹੋਤਰਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ, ਰਣਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਚਮਕੌਰ ਸਿੰਘ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਸਤਪਾਲ ਸਮਾਣਵੀ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ। ਇਸ ਮੌਕੇ ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਡੀਟੀਐੱਫ, ਅਤਿੰਦਰਪਾਲ ਸਿੰਘ ਸੂਬਾ ਕਨਵੀਨਰ, ਹਰਵਿੰਦਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਡੀਟੀਐੱਫ, ਗੁਰਪ੍ਰੀਤ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ, ਰਾਜਵਿੰਦਰ ਸਿੰਘ 6635 ਈਟੀਟੀ ਯੂਨੀਅਨ, ਚਮਕੌਰ ਸਿੰਘ ਐੱਸਐੱਸਏ ਨਾਨ ਟੀਚਿੰਗ ਦਫ਼ਤਰੀ ਮੁਲਾਜ਼ਮ ਯੂਨੀਅਨ ਆਦਿ ਨੇ ਕਿਹਾ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ 15 ਫ਼ੀਸਦੀ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏਸੀਪੀ. ਦਾ ਲਾਭ ਅਤੇ ਪੈਂਡਿੰਗ 18 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣਾ, ਅੱਜ ਪਟਿਆਲਾ ਵਿਖ਼ੇ ਮੋਰਚੇ ਵੱਲੋਂ ਕੀਤੀ ਇਸ ਮਹੱਤਵਪੂਰਨ ਕਨਵੈਨਸ਼ਨ ਦਾ ਮੁੱਖ ਮਕਸਦ ਹੈ। ਉਨ੍ਹਾਂ ਦੱਸਿਆ ਕਿ 17 ਮਈ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਉਲੀਕੇ ਰੋਸ ਮਾਰਚ ਲਈ ਮੁੱਢਲੀ ਚਰਚਾ ਕੀਤੀ ਗਈ ਜਿਸ ਸਬੰਧੀ ਆਉਂਦੇ ਦਿਨਾਂ ਵਿੱਚ ਜਿਲ੍ਹੇ ਵਿੱਚ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਆਗੂਆਂ ਰਾਜਿੰਦਰ ਸਿੰਘ ਸਮਾਣਾ, ਨਵਦੀਪ ਸਿੰਘ ਅਤੇ ਗੁਰਧਿਆਨ ਸਿੰਘ ਨੇ ਕਿਹਾ ਕਿ ਮੋਰਚੇ ਵੱਲੋਂ ਉਪਰੋਕਤ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭੁਪਿੰਦਰ ਸਿੰਘ ਮਰਦਾਂਹੇੜੀ, ਗੁਰਵਿੰਦਰ ਸਿੰਘ ਖੱਟੜਾ, ਗੁਰਜੀਤ ਸਿੰਘ ਘੱਗਾ, ਹਰਿੰਦਰ ਸਿੰਘ ਪਟਿਆਲਾ, ਹਰਵਿੰਦਰ ਸਿੰਘ ਬੇਲੂਮਾਜਰਾ, ਸੰਦੀਪ ਚੌਧਰੀ, ਗੁਰਪ੍ਰੀਤ ਨਾਭਾ, ਰਮਨਪ੍ਰੀਤ ਕੌਰ, ਜਸਬੀਰ ਕੌਰ, ਗੁਰਸ਼ਰਨ ਸਿੰਘ, ਕ੍ਰਿਸ਼ਨ ਚੁਹਾਣਕੇ, ਜਗਜੀਤ ਸਿੰਘ, ਬਲਜਿੰਦਰ ਘੱਗਾ ਉਪਿੰਦਰ ਸਿੰਘ, ਹਿੰਮਤ ਬਾਂਸਲ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਜਗਦੀਪ ਜੱਸਲ, ਸਾਧੂ ਰਾਮ, ਮੋਹਿਤ ਬਜਾਜ ਆਦਿ ਅਧਿਆਪਕ ਆਗੂ ਹਾਜ਼ਰ ਸਨ।