ਮੁਲਾਜ਼ਮ-ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ
ਮੁਲਾਜ਼ਮ-ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ
Publish Date: Mon, 09 Mar 2026 05:58 PM (IST)
Updated Date: Tue, 10 Mar 2026 04:07 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ
ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਪੇਸ਼ ਕੀਤੇ ਮੁਲਾਜ਼ਮ ਅਤੇ ਪੈਨਸ਼ਨਰਜ ਵਿਰੋਧੀ ਬਜਟ ਅਤੇ ਚੰਡੀਗੜ੍ਹ ਬਾਰਡਰ ਤੇ ਮੁਲਾਜ਼ਮਾਂ ਉੱਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਆਗੂ ਮਾਲਵਿੰਦਰ ਸਿੰਘ ਸੰਧੂ, ਦੇਵੀ ਦਿਆਲ, ਬਲਦੇਵ ਸਿੰਘ ਬਡਰੁੱਖਾਂ, ਬੱਗਾ ਸਿੰਘ ਤੇ ਹਰਪਾਲ ਸਿੰਘ ਸੁਨਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਟੇ ਭੱਤੇ ਬਹਾਲ ਕਰਨ, ਬਕਾਇਆ ਰਹਿੰਦੇ ਡੀਏ ਅਤੇ ਹੋਰ ਮੁਲਾਜ਼ਮ ਮੰਗਾਂ ਬਾਰੇ ਕੋਈ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਹਿਲਾਂ ਬਣੀਆਂ ਸਰਕਾਰਾਂ ਦੇ ਮੁਕਾਬਲੇ ਨਖਿੱਧ ਸਾਬਤ ਹੋਈ ਹੈ। ਇਸ ਸਰਕਾਰ ਦੇ ਰਾਜ ਵਿੱਚ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਤੇ ਬੰਦ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੁਹਾਲੀ ਚੰਡੀਗੜ੍ਹ ਬਾਰਡਰ ਤੇ ਰੋਸ ਕਰਦੇ ਮੁਲਾਜ਼ਮਾਂ ਉੱਤੇ ਸੁੱਟੀਆਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਸ ਮੌਕੇ ਪਰਮਜੀਤ ਸੁਨਾਮ, ਦਰਬਾਰਾ ਸਿੰਘ, ਹਨੀ, ਬਲਵੰਤ ਸਿੰਘ, ਰਾਮ ਕਿਸ਼ਨ, ਲੀਲਾ ਰਾਮ, ਕਮਲਜੀਤ, ਸੇਵਾ ਸਿੰਘ, ਬੇਰੁਜਗਾਰ ਅਧਿਆਪਕ ਆਗੂ ਅਮਨ ਸੇਖਾ, ਦਰਸ਼ਨ ਸਿੰਘ, ਬਹਾਦਰ ਸਿੰਘ ਮੌਜੂਦ ਸਨ।