ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਕੋਰੋਨਾ ਵਾਇਰਸ ਦੇ ਕੇਸਾਂ 'ਚ ਜ਼ਿਲ੍ਹੇ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਸਮਾਣਾ ਦੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਤਿੰਨ ਅਧਿਆਪਕ, ਪਾਤੜਾਂ ਸਰਕਾਰੀ ਸਕੂਲ ਦੇ ਇਕ ਅਧਿਆਪਕ, ਤਿੰਨ ਵਿਦਿਆਰਥੀਆਂ ਸਮੇਤ 91 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹਰਕਤ 'ਚ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਨੂੰ 2 ਦਿਨਾਂ ਲਈ ਬੰਦ ਕਰਵਾ ਦਿੱਤਾ ਗਿਆ ਹੈ। ਉਥੇ ਹੀ ਪਾਜ਼ੇਟਿਵ ਕੇਸਾਂ ਨੂੰ ਹੋਮ ਕੁਆਰੰਟਾਈਨ ਤੇ ਆਈਸੋਲੇਸ਼ਨ ਫ਼ੈਸੀਲਿਟੀ 'ਚ ਸ਼ਿਫ਼ਟ ਕਰਵਾ ਕੇ ਸੰਪਰਕ 'ਚ ਆਏ ਵਿਅਕਤੀਆਂ ਦੀ ਭਾਲ ਕਰਕੇ ਸੈਂਪਲ ਵੀ ਲਏ ਜਾ ਰਹੇ ਹਨ।

ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ 91 ਕੋਵਿਡ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜ਼ਿਲ੍ਹੇ ਵਿਚ ਪ੍ਰਰਾਪਤ 1510 ਦੇ ਕਰੀਬ ਰਿਪੋਰਟਾਂ ਵਿਚੋਂ 91 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 17 ਹਜ਼ਾਰ 263 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲੇ੍ਹ ਦੇ 39 ਹੋਰ ਮਰੀਜ਼ ਠੀਕ ਹੋ ਗਏ ਹਨ, ਜਿਸ ਨਾਲ ਕੁੱਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 16 ਹਜ਼ਾਰ 282 ਹੋ ਗਈ ਹੈ। ਜ਼ਿਲ੍ਹੇ 'ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 459 ਹੈ। ਦੋ ਹੋਰ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਹੁਣ ਤਕ ਜ਼ਿਲੇ 'ਚ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 517 ਹੋ ਗਈ ਹੈ।

ਇਨ੍ਹਾਂ 91 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 61, ਰਾਜਪੁਰਾ ਤੋਂ 06, ਨਾਭਾ ਤੋਂ 01, ਸਮਾਣਾ ਤੋਂ 08, ਬਲਾਕ ਭਾਦਸੋਂ ਤੋਂ 01, ਬਲਾਕ ਕੌਲੀ ਤੋਂ 05, ਬਲਾਕ ਕਾਲੋਮਾਜਰਾ ਤੋਂ 05, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ਕੇਸਾਂ ਵਿਚੋਂ 22 ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 69 ਓਪੀਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿਚੋਂ ਆਏ ਪਾਜ਼ੇਟਿਵ ਮਰੀਜ਼ ਸ਼ਾਮਲ ਹਨ।

-------------

ਮੇਅਰ ਸਮੇਤ 768 ਵਿਅਕਤੀ ਨੇ ਲਗਵਾਈ ਕੋਰੋਨਾ ਵੈਕਸੀਨ

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 12 ਸਰਕਾਰੀ ਸਿਹਤ ਸੰਸਥਾਵਾਂ ਵਿਚ 768 ਟੀਕੇ ਲਾਏ ਗਏ, ਜਿਨ੍ਹਾਂ ਵਿਚੋਂੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 270 ਸੀਨੀਅਰ ਸਿਟੀਜ਼ਨ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿਚੋਂ ਮੇਅਰ ਨਗਰ ਨਿਗਮ ਸੰਜੀਵ ਸ਼ਰਮਾ ਬਿੱਟੂ ਨੇ ਆਪਣਾ ਕੋਵਿਡ ਵੈਕਸੀਨ ਲਗਵਾਈ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਦੀ ਕਤਾਰ ਵਿਚ ਟੀਕੇ ਲਗਵਾਉਣ ਵਾਲਿਆਂ ਵਿਚ ਸੇਵਾ ਮੁਕਤ ਇੰਜੀਨੀਅਰ ਬਿਜਲੀ ਬੋਰਡ ਸੁਰਿੰਦਰ ਕੁਮਾਰ ਚੋਪੜਾ, ਰਿਟਾਇਰਡ ਪ੍ਰਰੋਫੈਸਰ ਪੰਜਾਬੀ ਯੂਨੀਵਰਸਿਟੀ ਵਿਪਲ ਚੋਪੜਾ, ਆਈ ਸਰਜਨ ਡਾ. ਰਾਜੀਵ ਸ਼ਰਮਾ, ਰਿਟਾਇਰਡ ਡਾਇਰੈਕਟਰ ਆਦਿ ਸ਼ਾਮਲ ਸਨ।