ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਜ਼ਿਲ੍ਹੇ 'ਚ ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ 52 ਨਵੇਂ ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਰਾਪਤ 900 ਦੇ ਕਰੀਬ ਰਿਪੋਰਟਾਂ ਵਿਚੋਂ 52 ਪਾਜ਼ੇਟਿਵ ਮਿਲੀਆਂ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 12,452 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਦੇ 68 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਇਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 11,628 ਹੋ ਗਈ ਹੈ। 2 ਕੋਵਿਡ ਪਾਜ਼ੇਟਿਵ ਮਰੀਜਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 365 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ 93 ਫੀਸਦੀ ਤੋਂ ਜ਼ਿਆਦਾ ਮਰੀਜ਼ ਕੋਰੋਨਾ ਤੋਂ ਮੁਕਤ ਹੋ ਚੁੱਕੇ ਹਨ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 52 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 27, ਰਾਜਪੁਰਾ ਤੋਂ 08, ਨਾਭਾ ਤੋਂ 02, ਬਲਾਕ ਭਾਦਸੋਂ ਤੋਂ 05, ਬਲਾਕ ਕੋਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 02 ਅਤੇ ਬਲਾਕ ਸ਼ੁਤਰਾਣਾ ਤੋਂ 03 ਪਾਜ਼ੇਟਿਵ ਕੇਸ ਰਿਪੋਰਟ ਹੋਏ ਹਨ। ਇਨ੍ਹਾਂ ਵਿਚੋਂ 1 ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 51 ਕੰਟੇਨਮੈਂਟ ਜ਼ੋਨ ਅਤੇ ਓਪੀਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾ ਵਿਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਦੇੇਸੀ ਮਹਿਮਾਨਦਾਰੀ, ਜਗਦੀਸ਼ ਐਨਕਲੇਵ, ਐੱਸਐੱਸਟੀ ਕੰਪਲੈਕਸ, ਮਨਜੀਤ ਨਗਰ, ਗੁਰੂ ਨਾਨਕ ਨਗਰ, ਆਫਸਰ ਐਨਕਲੇਵ, ਡੀਐੱਮਡਬਲਯੂੁ, ਭਾਖੜਾ ਐਨਕਲੇਵ, ਫੁਲਕੀਆਂ ਐਨਕਲੇਵ, ਮਹਾਰਾਜਾ ਐਨਕਲੇਵ, ਉਪਕਾਰ ਨਗਰ, ਚੋਰਾਂ ਰੋਡ, ਆਦਰਸ਼ ਕਾਲੋਨੀ, ਆਨੰਦ ਨਗਰ ਬੀ, ਬਡੁੰਗਰ, ਬਾਬੂ ਸਿੰਘ ਕਾਲੋਨੀ, ਰਣਜੀਤ ਨਗਰ, ਰਾਜਪੁਰਾ ਤੋਂ ਡਾਲੀਮਾ ਵਿਹਾਰ, ਸ਼ਾਮ ਨਗਰ, ਕਾਲਕਾ ਰੋਡ, ਨੇੜੇ ਰੇਲਵੇ ਫਾਟਕ, ਫੋਕਲ ਪੁਆਇੰਟ, ਜੱਟਾਂ ਵਾਲਾ ਮੁਹੱਲਾ, ਨਾਭਾ ਦੇ ਦਸਮੇਸ਼ ਕਾਲੋਨੀ ਅਤੇ ਨਾਭਾ ਸਿਟੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ ਤੇ ਹਸਪਤਾਲਾਂ ਦੀ ਆਈਸੋਲੇਸ਼ਨ ਫੈਸਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟ੍ਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।

=-----------

ਇਨ੍ਹਾਂ ਵਿਅਕਤੀਆਂ ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੋਵੇਂ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਸਨ। ਧੀਰੂ ਨਗਰ ਦੀ ਰਹਿਣ ਵਾਲੀ 44 ਸਾਲਾ ਅੌਰਤ, ਜੋੋ ਕਿ ਪੁਰਾਣੀ ਗਾਲ ਬਲੈਡਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਈ ਸੀ। ਦੂਸਰਾ ਮਾਮਲਾ ਦਰਸ਼ਨਾਂ ਕਾਲੋਨੀ ਦੀ ਰਹਿਣ ਵਾਲੀ 60 ਸਾਲਾ ਅੌਰਤ ਦਾ ਹੈ, ਜੋ ਕਿ ਪੁਰਾਣੀ ਹਾਈਪਰਟੈਂਸ਼ਨ ਦੀ ਮਰੀਜ਼ ਸੀ ਅਤੇ ਸਾਹ ਲੈਣ 'ਚ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿਚ ਦਾਖ਼ਲ ਸੀ। ਦੋਵੇਂ ਹੀ ਮਰੀਜ਼ਾਂ ਦੀ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਨਾਲ ਜ਼ਿਲ੍ਹੇ ਵਿਚ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 365 ਹੋ ਗਈ ਹੈ।

---------------------

550 ਵਿਅਕਤੀਆਂ ਦੇ ਲਏ ਨਵੇਂ ਸੈਂਪਲ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵੀ ਵੱਖ-ਵੱਖ ਥਾਵਾਂ ਤੋਂ 550 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲ੍ਹੇ ਵਿਚ ਹੁਣ ਤਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 1 ਲੱਖ 80 ਹਜ਼ਾਰ 693 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਪਟਿਆਲਾ ਦੇ 12 ਹਜ਼ਾਰ 452 ਕੋਵਿਡ ਪਾਜ਼ੇਟਿਵ, 1 ਲੱਖ 67 ਹਜ਼ਾਰ 641 ਨੈਗੇਟਿਵ ਅਤੇ ਲੱਗਭੱਗ 200 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।