ਪੱਤਰ ਪ੍ਰਰੇਰਕ, ਪਟਿਆਲਾ : ਜ਼ਿਲ੍ਹੇ 'ਚ 26 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਰਾਪਤ 1200 ਦੇ ਕਰੀਬ ਰਿਪੋਰਟਾਂ 'ਚੋਂ 26 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਸ ਤਰਾਂ ਹੁਣ ਜ਼ਿਲ੍ਹੇ ਵਿਚਪਾਜ਼ੇਟਿਵ ਕੇਸਾਂ ਦੀ ਗਿਣਤੀ 12,748 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 39 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12092 ਹੋ ਗਈ ਹੈ। ਅੱਜ ਜ਼ਿਲ੍ਹੇ ਵਿਚ ਇੱਕ ਕੋਵਿਡ ਪਾਜ਼ੇਟਿਵ ਮਰੀਜ ਦੀ ਮੌਤ ਹੋਣ ਕਾਰਨ ਕੁੱਲ ਮੌਤਾਂ ਦੀ ਗਿਣਤੀ 376 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 280 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨਾਂ ਦੱਸਿਆ ਕਿ ਇਹਨਾਂ 26 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਸਮਾਣਾ ਤੋਂ 5, ਨਾਭਾ ਤੋਂ 2, ਰਾਜਪੁਰਾ ਤੋਂ 3, ਅਤੇ ਬਲਾਕ ਸ਼ੁਤਰਾਣਾ ਤੋਂ 1 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 02 ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 24 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼ 1, ਅਰਬਨ ਅਸਟੇਟ ਫੇਜ਼ 2, ਡੀ. ਐਮ. ਡਬਲਿਯੂ, ਸੇਵਕ ਕਲੋਨੀ, ਐਸ. ਐਸ. ਟੀ. ਨਗਰ,ਦਰਸ਼ਨੀ ਗੇਟ, ਗੁਰੂ ਤੇਗ ਬਹਾਦਰ ਕਾਲੋਨੀ, ਰਤਨ ਨਗਰ , ਆਜਾਦ ਨਗਰ, ਕੱਲਰ ਕਾਲੋਨੀ, ਨਿਉ ਸੂਲਰ ਕਾਲੋਨੀ, ਸਮਾਣਾ ਦੇ ਸਰਸਵਤੀ ਰੋਡ, ਇੰਦਰਾਪੁਰੀ ਮੁਹੱਲਾ , ਸੇਖੋਂ ਕਾਲੋਨੀ, ਨਾਭਾ ਦੇ ਅਲਹੌਰਾਂ ਗੇਟ, ਪਾਂਡੂਸਰ ਮੁਹੱਲਾ, ਰਾਜਪੁਰਾ ਦੇ ਸ਼ਾਮ ਨਗਰ, ਡਾਲਮੀਆਂ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿਚ ਸਮਾਣਾ ਦਾ ਰਹਿਣ ਵਾਲਾ 50 ਸਾਲਾ ਪੁਰਸ਼ ਜੋ ਕਿ ਪੁਰਾਣਾ ਸੂਗਰ ਦੀ ਬਿਮਾਰੀ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ, ਦੀ ਮੌਤ ਹੋਣ ਕਾਰਨ ਜਿਲੇ੍ਹ ਵਿਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 376 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1230 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,94,059, ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜ਼ਿਲ੍ਹਾ ਪਟਿਆਲਾ ਦੇ 12,748 ਕੋਵਿਡ ਪਾਜ਼ੇਟਿਵ 1,80,911 ਨੇਗੇਟਿਵ ਅਤੇ ਲੱਗਭਗ 1050 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।