ਪੱਤਰ ਪੇ੍ਰਕ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਪਟਿਆਲਾ ਦਿਹਾਤੀ 'ਚ ਬਾਲ ਵਿਕਾਸ ਪ੍ਰਰਾਜੈੈਕਟ ਅਫ਼ਸਰ ਸੁਪਰੀਤ ਕੌਰ ਦੀ ਅਗਵਾਈ ਹੇਠ ਪਿੰਡਾਂ ਦੇ ਆਂਗਨਵਾੜੀ ਸੈਂਟਰਾਂ 'ਚ 45 ਸਾਲ ਤੋਂ ਵੱਧ ਵਿਅਕਤੀਆਂ ਦੀ ਕੋਰੋਨਾ ਵੈਕਸੀਨੇਸ਼ਨ ਲਈ ਕੈਂਪ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ 'ਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਬਾਲ ਵਿਕਾਸ ਪ੍ਰਰਾਜੈਕਟ ਅਫ਼ਸਰ ਸੁਪਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਪਟਿਆਲਾ ਤੇ ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਦੀ ਸਰਪ੍ਰਸਤੀ ਹੇਠ ਕੋਰੋਨਾ ਤੋਂ ਬਚਾਅ ਲਈ ਪਿੰਡਾਂ ਤੇ ਸ਼ਹਿਰਾਂ ਵਿਚ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਲਈ 45 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਮੈਡੀਕਲ ਟੀਮ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਉÎÎੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਟੀਕੇ ਦੀ ਅਹਿਮੀਅਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੋਰੋਨਾ ਦੇ ਟੀਕੇ ਬਾਰੇ ਲੋਕਾਂ ਵਿਚ ਅਫ਼ਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ, ਜੋ ਕਿ ਬਿਲਕੁਲ ਬੇਬੁਨਿਆਦ ਹਨ। ਸਾਨੂੰ ਕਿਸੇ ਵੀ ਅਫ਼ਵਾਹ ਵੱਲ ਕੋਈ ਵੀ ਧਿਆਨ ਨਹੀਂ ਦੇਣਾ ਚਾਹੀਦਾ ਹੈ, ਕਿਉਂਕਿ ਕੋਈ ਵੀ ਵੈਕਸੀਨ ਆਉਣ ਤੋਂ ਪਹਿਲਾਂ ਉਹ ਕਈ ਤਰ੍ਹਾਂ ਦੇ ਟੈਸਟਾਂ ਵਿਚੋਂ ਹੋ ਕੇ ਗੁਜ਼ਰਦੀ ਹੈ, ਿਫ਼ਰ ਉਸ ਨੂੰ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਤਾ ਦਿੱਤੀ ਜਾਂਦੀ ਹੈ। ਭਾਰਤ ਵਿਚ ਤਿਆਰ ਕੀਤੀ ਵੈਕਸੀਨ ਨੂੰ ਵਿਸ਼ਵ ਸਿਹਤ ਸੰਸਥਾ ਵੱਲੋਂ ਵੀ ਮਾਨਤਾ ਦਿੱਤੀ ਗਈ ਹੈ ਜੋ ਕਿ ਬਿਲਕੁਲ ਸੁਰੱਖਿਅਤ ਹੈ। ਇਸ ਲਈ ਆਪਣੇ ਤੇ ਦੂਜਿਆਂ ਦੀ ਜਾਨ ਬਚਾਉਣ ਲਈ ਸਾਨੂੰ ਵੱਧ ਚੜ੍ਹ ਕੇ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿ ਹੁਣ ਤਕ ਉਨ੍ਹਾਂ ਦੀ ਟੀਮ ਵੱਲੋਂ ਸ਼ੰਕਰਪੁਰ, ਆਸੇਮਾਜਰਾ, ਰਣਜੀਤ ਨਗਰ, ਵਿਕਾਸ ਨਗਰ, ਲੰਗ, ਜਾਫ਼ਰਪੁਰ, ਧਰੇੜੀ ਜੱਟਾਂ, ਸ਼ੇਖੁਪੁਰ ਕੰਬੋਆ, ਕੌਲੀ ਆਦਿ 60 ਦੇ ਕਰੀਬ ਪਿੰਡਾਂ ਵਿਚ ਕੈਂਪ ਲਗਾਏ ਜਾ ਚੁੱਕੇ ਹਨ। ਕੈਂਪਾਂ ਦੌਰਾਨ ਟੀਮਾਂ ਵੱਲੋਂ ਤਕਰੀਬਨ 2 ਹਜ਼ਾਰ ਵਿਅਕਤੀਆਂ ਦੇ ਕੋਰੋਨਾ ਵੈਕਸੀਨੇਸ਼ਨ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸੁਪਰਵਾਈਜ਼ਰ ਕਰਮਜੀਤ ਕੋਰ, ਸੁਪਰਵਾਈਜ਼ਰ ਨਰੇਸ਼ ਰਾਣੀ, ਸੁਪਰਵਾਈਜ਼ਰ ਰੁਪਿੰਦਰ ਕੌਰ, ਸੁਪਰਵਾਇਜ਼ਰ ਮੱਧੂ, ਸੁਪਰਵਾਈਜ਼ਰ ਨੀਲਮ ਰਾਣੀ, ਸੁਪਰਵਾਈਜ਼ਰ ਸਰੋਜ਼ ਰਾਣੀ, ਸੁਪਰਵਾਈਜ਼ਰ ਰਜਿੰਦਰ ਕੌਰ, ਸੁਪਰਵਾਈਜ਼ਰ ਕੁਲਵਿੰਦਰ ਕੌਰ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੀ ਹਾਜ਼ਰ ਸਨ।