ਸਟਾਫ ਰਿਪੋਰਟਰ, ਪਟਿਆਲਾ : ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਅੌਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਛੇ ਪੁਲੀਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਂਪੜੀ ਵਾਲਿਆਂ ਲਈ ਸ਼ੁਰੂ ਕੀਤੀ 'ਬਸੇਰਾ' ਸਕੀਮ ਦੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿੱਚ ਦਸਤਾਵੇਜ਼ ਸੌਂਪੇ। ਇਸੇ ਦੌਰਾਨ ਮੁੱਖ ਮੰਤਰੀ ਨੇ 'ਬਸੇਰਾ' ਸਕੀਮ ਦੇ ਪਹਿਲੇ ਪੜਾਅ ਵਿਚ ਪਟਿਆਲਾ ਤੋਂ ਝੁੱਗੀ-ਝੌਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿੱਚ ਛੇ ਲਾਭਪਾਤਰੀਆਂ ਨੂੰ 'ਸਨਦ' ਸੌਂਪੀ ਜਿਨ੍ਹਾਂ ਵਿੱਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ। ਇਸ ਮੌਕੇ ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐਸ.ਐਸ.ਪੀ. ਵਿਕਰਮਜੀਤ ਦੁੱਗਲ ਨੇ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ।

ਡੱਬੀ

ਇਨਾਂ ਨੂੰ ਕੀਤਾ ਸਨਮਾਨਤ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੁਣੌਤੀਪੂਰਨ ਸਮੇਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰਪੀਐੱਸ ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. Ðਰੁਪਿੰਦਰ ਬਖਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤਿ੍ਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਏ.ਆਈ.ਜੀ. ਹਰਕਮਲਪ੍ਰਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ।