ਪੱਤਰ ਪ੍ਰਰੇਰਕ, ਪਟਿਆਲਾ : ਕਰੋਨਾ ਵਾਇਰਸ ਦੇ ਸ਼ਹਿਰ ਵਿੱਚ ਪੈਰ ਪਸਾਰਨ ਤੋਂ ਬਾਅਦ ਸਹਿਰ ਨੂੰ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਉਣ ਵਿੱਚ ਨਗਰ ਨਿਗਮ ਦੇ ਸਫਾਈ ਸੈਨਿਕਾਂ ਦੀ ਭੂਮਿਕਾ ਅਹਿਮ ਰਹੀ ਹੈ। ਜਾਨ ਦੀ ਪਰਵਾਹ ਨਾ ਕਰਦੇ ਹੋਏ ਫਰੰਟ ਲਾਇਨ ਵਿਚ ਕੰਮ ਕਰਨ ਵਾਲੇ ਕਰੋਨਾ ਯੋਦਿਆਂ ਦਾ ਵੀਰਵਾਰ ਨੂੰ ਨਗਰ ਨਿਗਮ ਵਿਖੇ ਖਾਲਸਾ ਸ਼ਤਾਬਦੀ ਕਮੇਟੀ ਨੇ ਯਾਦਾਰੀ ਚਿੰਨ ਦੇ ਕੇ ਸਨਮਾਨ ਕੀਤਾ। ਇਸ ਮੌਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਖ਼ਾਲਸਾ ਸ਼ਤਾਬਦੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਕੋਰੋਨਾ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਤੋਂ ਉਨ੍ਹਾਂ ਦੇ ਸਫ਼ਾਈ ਸੈਨਿਕਾਂ ਨੇ ਸ਼ਹਿਰ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਮਿਉਂਸਪਲ ਸੈਨੀਟੇਸ਼ਨ ਕਰਮਚਾਰੀਆਂ ਨੇ ਮਹਾਂਮਾਰੀ ਨੂੰ ਵੱਧਣ ਤੋਂ ਰੋਕਣ ਵਿਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ। ਖਾਲਸਾ ਸ਼ਤਾਬਦੀ ਕਮੇਟੀ ਦੇ ਪ੍ਰਧਾਨ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ ਨੇ ਕਿਹਾ ਕਿ ਇਸ ਸਨਮਾਨ ਸਮਾਰੋਹ ਦਾ ਉਦੇਸ਼ ਸਫਾਈ ਸੈਨਿਕਾਂ ਦੇ ਨਾਲ-ਨਾਲ ਕੋਰੋਨਾ ਪੀਰੀਅਡ ਦੌਰਾਨ ਫਰੰਟ ਲਾਈਨ ਵਿਚ ਰਹਿ ਕੇ ਸ਼ਹਿਰ ਦੀ ਸੇਵਾ ਕਰਨ ਵਾਲਿਆਂ ਨੂੰ ਉਤਸ਼ਾਹਤ ਕਰਨਾ ਹੈ। ਕਮੇਟੀ ਦੇ ਪ੍ਰਧਾਨ ਹਰਮਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਕਮੇਟੀ ਮੈਂਬਰਾਂ ਨੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਯੋਗੀ, ਡਿਪਟੀ ਮੇਅਰ ਬਿਨਤੀ ਸੰਗਰ, ਚੀਫ਼ ਸੈਨੇਟਰੀ ਇੰਸਪੈਕਟਰ ਭਗਵੰਤ ਸ਼ਰਮਾ, ਜੁਆਇੰਟ ਕਮਿਸ਼ਨਰ ਅਵਿਕੇਸ਼ ਗੁਪਤਾ, ਸੈਨੇਟਰੀ ਇੰਸਪੈਕਟਰ ਰਿਸ਼ਭ ਕੁਮਾਰ, ਮੋਹਿਤ ਜਿੰਦਲ, ਜਗਤਾਰ ਸਿੰਘ, ਬਿੰਨੀ ਸਹੋਤਾ, ਨੇਤਰ ਸਿੰਘ, ਵਿਨੋਦ ਕੁਮਾਰ, ਮੁਨੀਸ਼ ਕੁਮਾਰ, ਅਜੈ ਕੁਮਾਰ, ਅਮਨ ਕੁਮਾਰ, ਰਵੀ ਪ੍ਰਕਾਸ਼, ਸੰਜੀਵ ਕੁਮਾਰ, ਰਾਜ ਕੁਮਾਰ, ਸਾਗਰ ਕੁਮਾਰ, ਸੁਨੀਲ ਕੁਮਾਰ, ਵਿਕਾਸ ਕੁਮਾਰ, ਅਸ਼ੋਕ ਕੁਮਾਰ, ਜੀਵਨ ਕੁਮਾਰ, ਅਕਸ਼ੇ ਕੁਮਾਰ, ਬੰਟੀ, ਮਨਮੋਹਨ, ਮੋਹਨ ਯਾਦਵ, ਜਗਦੀਪ ਵਿੱਕੀ ਸਮੇਤ ਕਈ ਹੋਰ ਕਰਮਚਾਰੀਆਂ ਦਾ ਸਨਮਾਨ ਕੀਤਾ।