ਬਲਾਕ ਸੰਮਤੀ ਸ਼ੇਰਪੁਰ 'ਚ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ
ਬਲਾਕ ਸੰਮਤੀ ਸ਼ੇਰਪੁਰ 'ਚ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ
Publish Date: Fri, 10 Apr 2026 05:21 PM (IST)
Updated Date: Sat, 11 Apr 2026 04:05 AM (IST)

ਆਪ ਸਰਕਾਰ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਦਿੱਤੀਆਂ ਨੁਮਾਇੰਦਗੀਆਂ : ਓਐੱਸਡੀ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਆਮ ਆਦਮੀ ਪਾਰਟੀ ਵੱਲੋਂ ਸ਼ੇਰਪੁਰ ਵਿਖੇ ਬਲਾਕ ਸੰਮਤੀ ਦੇ ਤਾਜਪੋਸ਼ੀ ਪ੍ਰੋਗਰਾਮ ਕਰਕੇ ਚੁਣੇ ਹੋਏ ਨੁਮਇੰਦਿਆਂ ਨੂੰ ਰਸਮੀ ਤੌਰ ’ਤੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ ਗਿਆ। ਬਲਾਕ ਵਿਕਾਸ ਪੰਚਾਇਤ ਦਫ਼ਤਰ ਸ਼ੇਰਪੁਰ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਨਵੇਂ ਬਣੇ ਚੇਅਰਮੈਨ ਚਰਨ ਸਿੰਘ ਖੇੜੀ ਤੇ ਵਾਈਸ ਚੇਅਰਪਰਸਨ ਰਮਨਦੀਪ ਕੌਰ ਦੀ ਤਾਜਪੋਸ਼ੀ ਕੀਤੀ ਗਈ ਤੇ ਉਨ੍ਹਾਂ ਨੂੰ ਸੀਐੱਮ ਦੇ ਓਐੱਸਡੀ ਸੁਖਬੀਰ ਸਿੰਘ, ਲਘੂ ਉਦਯੋਗ ਇੰਡਸਟਰੀ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਹਲਕਾ ਮਹਿਲਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਰਸਮੀ ਤੌਰ ’ਤੇ ਕੁਰਸੀ ਉੱਤੇ ਬਿਠਾਇਆ। ਇਸ ਦੌਰਾਨ ਨਵਨਿਯੁਕਤ ਚੇਅਰਮੈਨ ਤੇ ਵਾਈਸ ਚੇਅਰਮੈਨ ਨੂੰ ਅਗਲੀ ਜ਼ਿੰਮੇਵਾਰੀ ਲਈ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਿਆ ਓਐੱਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਨਵੇਂ ਚੁਣੇ ਹੋਏ ਨੁਮਾਇੰਦੇ ਆਪਣੀ ਚੋਣ ਨੂੰ ਸਹੀ ਸਿੱਧ ਕਰਨਗੇ ਤੇ ਜਨਤਾ ਨੂੰ ਚੰਗੀਆਂ ਸੇਵਾਵਾਂ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਰਹੀ ਹੈ ਕਿ ਉਨ੍ਹਾਂ ਨੇ ਹਮੇਸ਼ਾ ਹੀ ਪਾਰਟੀ ਅੰਦਰ ਇਮਾਨਦਾਰੀ ਲਗਨ ਤੇ ਦ੍ਰਿੜਤਾ ਨਾਲ ਕੰਮ ਕਰਨ ਵਾਲੇ ਆਮ ਘਰਾਂ ਦੇ ਨੌਜਵਾਨਾਂ ਨੂੰ ਚੰਗੀਆਂ ਨੁਮਾਇੰਦਗੀਆਂ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ। ਅੱਜ ਸਮੁੱਚੇ ਸੂਬੇ ਦੇ ਲੋਕ ਆਪ ਪਾਰਟੀ ਦੀਆਂ ਨੀਤੀਆਂ ਤੋਂ ਬੇਹਦ ਖੁਸ਼ ਦਿਖਾਈ ਦੇ ਰਹੇ ਹਨ। ਕਿਉਂਕਿ ਮਾਨ ਸਾਹਿਬ ਨੇ ਜੋ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਗਰੰਟੀਆਂ ਦੇ ਰੂਪ ’ਚ ਪੂਰਾ ਕਰਕੇ ਵਿਖਾਇਆ ਹੈ। ਇਸ ਮੌਕੇ ਬੀਡੀਪੀਓ ਸ਼ੇਰਪੁਰ ਸੰਜੀਵ ਕੁਮਾਰ, ਪੰਚਾਇਤ ਸਕੱਤਰ ਕੁਲਦੀਪ ਸਿੰਘ ਘਨੌਰੀ,ਮਹਿੰਦਰ ਸਿੰਘ ਸਿੱਧੂ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਜਸਵਿੰਦਰ ਸਿੰਘ ਘਨੌਰ ਵਾਈਸ ਪ੍ਰਧਾਨ ਪੰਚਾਇਤ ਯੂਨੀਅਨ ਸ਼ੇਰਪੁਰ, ਸਰਬਜੀਤ ਸਿੰਘ ਭੰਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਡਾ. ਰਣਜੀਤ ਸਿੰਘ ਕਾਲਾਬੂਲਾ, ਹੈਪੀ ਔਲਖ ਸ਼ੇਰਪੁਰ, ਸਰਪੰਚ ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ ਟਿੱਬਾ, ਸਰਪੰਚ ਮਨਵੀਰ ਸਿੰਘ ਬੜੀ, ਸਰਪੰਚ ਗਗਨਦੀਪ ਸਿੰਘ ਘਨੌਰੀ ਖੁਰਦ, ਦਵਿੰਦਰ ਸਿੰਘ ਬਧੇਸਾ, ਰਮਨਦੀਪ ਸਿੰਘ ਗੁੰਮਟੀ ਨੇ ਸ਼ਮੂਲੀਅਤ ਕੀਤੀ। ਚੇਅਰਮੈਨ ਚਰਨ ਸਿੰਘ ਖੇੜੀ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਆਪਣੇ ਕੰਮ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨਗੇ। ਉਨ੍ਹਾਂ ਕਿਹਾ ਬਲਾਕ ਦਫ਼ਤਰਾਂ ਅੰਦਰ ਲੋਕਾਂ ਨੂੰ ਇਨਸਾਫ਼ ਮਿਲੇਗਾ ਅਤੇ ਆਮ ਜਨਤਾ ਦੀ ਖੱਜਲ ਖੁਆਰੀ ਹੁਣ ਨਹੀਂ ਹੋਵੇਗੀ।