ਪੱਤਰ ਪੇ੍ਰਰਕ, ਪਟਿਆਲਾ : ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਰਾਪਤ 144 ਕੋਵਿਡ ਰਿਪੋਰਟਾਂ ਵਿਚੋਂ 2 ਕੋਵਿਡ ਪਾਜ਼ੇਟਿਵ ਕੇਸ ਰਿਪੋਰਟ ਹੋਏ ਹਨ, ਜੋ ਕਿ ਬਲਾਕ ਕੌਲੀ ਨਾਲ ਸਬੰਧਤ ਹਨ। ਇਸ ਨਾਲ ਜ਼ਿਲ੍ਹੇ ਵਿਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 64 ਹਜ਼ਾਰ 199 ਹੋ ਗਈ ਹੈ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 62,466 ਹੈ ਅਤੇ ਐਕਟਿਵ ਕੇਸ 11 ਹਨ। ਜ਼ਿਲ੍ਹੇ 'ਚ 151 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ।

ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵੀਨੂੰ ਗੋਇਲ ਨੇ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹੇ 'ਚ 299 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅੱਜ ਸ਼ੁੱਕਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤਿ੍ਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਰਾਇਮਰੀ ਸਿਹਤ ਕੇਂਦਰ ਅਤੇ ਪੀ.ਐੱਚ.ਸੀ.ਕੌਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।