v> ਹਰਿੰਦਰ ਸ਼ਾਰਦਾ, ਪਟਿਆਲਾ : ਜ਼ਿਲ੍ਹਾ ਪਟਿਆਲਾ 'ਚ ਦੇਰ ਰਾਤ ਤੇ ਹੁਣ ਤਕ ਪ੍ਰਾਪਤ ਹੋਈਆਂ ਕੋਰੋਨਾ ਰਿਪੋਰਟਾਂ 'ਚ ਇਕ ਨਾਇਬ ਤਹਿਸੀਲਦਾਰ ਤੇ 14 ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਸਮੇਤ 59 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ। ਪੀੜਤ ਮਰੀਜ਼ਾਂ ਦੀ ਗਿਣਤੀ ਹੁਣ 634 ਹੋ ਗਈ ਹੈ। ਪੀੜਤਾਂ 'ਚ 35 ਪਟਿਆਲਾ, 5 ਨਾਭਾ, 5 ਰਾਜਪੁਰਾ, ਸਮਾਣਾ 2, 3 ਪਾਤੜਾਂ ਤੇ ਬਾਕੀ ਵੱਖ-ਵੱਖ ਪਿੰਡਾਂ ਨਾਲ ਸਬੰਧਤ ਹਨ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਪੀੜਤ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ, ਕੋਵਿਡ ਕੇਅਰ ਸੈਂਟਰ ਤੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ।

Posted By: Seema Anand