- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਪੀਆਈ. (ਐੱਮ.) ਵੱਲੋਂ ਵੀ ਡੀਸੀ ਦਫਤਰ ਅੱਗੇ ਰੋਸ ਮੁਜ਼ਾਹਰਾ

ਸੱਤਪਾਲ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ
ਸੀਪੀਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਾਮਰੇਡਾਂ ਸਾਥੀਆਂ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੂੰ ਅਹੁਦੇ ਤੋਂ ਹਟਾਉਣ ਅਤੇ ਉਹਨਾਂ ਖਿਲਾਫ ਬਣਦੀ ਕਾਰਵਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਕੇਂਦਰ ਸਰਕਾਰ ਦੇ ਪੁਤਲੇ ਸਾੜੇ।
ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਅੱਗੇ ਲੱਗ ਰਹੇ ਲਗਾਤਾਰ ਧਰਨਿਆਂ ਨੂੰ ਲੈ ਕੇ ਲੋਕਾਂ ਦੇ ਜਿੱਥੇ ਕੰਮ ਕਾਜ ਪ੍ਰਭਾਵ ਹੋ ਰਹੇ ਹਨ ਉਥੇ ਕਿਸਾਨਾਂ ਵੱਲੋਂ ਸਾਰੇ ਗੇਟ ਬੰਦ ਕਰਕੇ ਪ੍ਰਸ਼ਾਸਨ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਇਸੇ ਕਾਰਨ ਮਾਲੇਰਕੋਟਲਾ ਦਾ ਡੀਸੀ ਦਫਤਰ ਅੱਜ ਕੱਲ੍ਹ ਧਰਨਿਆਂ ਦਾ ਅਖਾੜਾ ਬਣ ਚੁੱਕਾ ਹੈ।
ਸੀਪੀਆਈ (ਐੱਮ.) ਆਗੂਆਂ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਸੰਵਿਧਾਨਕ ਸੰਸਥਾਵਾਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਸ ਤਰ੍ਹਾਂ ਇੱਕੋ ਸਮੇਂ ਡੀ.ਸੀ. ਦਫ਼ਤਰ ਦੇ ਬਾਹਰ ਕਿਸਾਨਾਂ, ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਸੀ.ਪੀ.ਆਈ. (ਐੱਮ.) ਵੱਲੋਂ ਲਾਏ ਗਏ ਧਰਨਿਆਂ ਤੇ ਰੋਸ ਪ੍ਰਦਰਸ਼ਨ ਕਾਰਨ ਮਾਲੇਰਕੋਟਲਾ ਡੀ.ਸੀ. ਦਫ਼ਤਰ ਵਿੱਚ ਦਿਨ ਭਰ ਮਾਹੌਲ ਤਣਾਅਪੂਰਨ ਬਣਿਆ ਰਿਹਾ। ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਗਈ। ਉਹਨਾਂ ਇਹ ਵੀ ਕਿਹਾ ਕਿ ਡਿਪਟੀ ਕਮਿਸ਼ਨਰ ਸਾਰਾ ਸਾਰਾ ਦਿਨ ਦਫਤਰ ਵਿੱਚ ਬੈਠਦਾ ਨਹੀਂ ਜਿਸ ਕਰਕੇ ਸਮੂਹ ਸੰਘਰਸੀਲ ਜਥੇਬੰਦੀਆਂ ਵਿੱਚ ਵੀ ਸਰਕਾਰ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਕਿਉਂਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਥਿਤੀ ਡਾਵਾਂ ਡੋਲ ਹੋ ਚੁੱਕੀ ਹੈ ਜਿਸ ਕਰਕੇ ਸਮੁੱਚੇ ਵਰਗਾਂ ਵਿੱਚ ਰੋਸ ਦੀ ਲਹਿਰ ਹੈ।