ਹਰਜੀਤ ਸਿੰਘ ਨਿੱਝਰ, ਬਹਾਦਰਗੜ੍ਹ

ਪਾਵਰਕਾਮ ਸਬ ਡਵੀਜਨ ਬਹਾਦਰਗੜ੍ਹ ਵਿਖੇ ਸੀਪੀਐਮ ਦੀ ਪੰਜਾਬ ਸੂਬਾ ਕਮੇਟੀ ਦੇ ਸੱਦੇ 'ਤੇ ਰੋਹ ਭਰਪੂਰ ਧਰਨਾ ਦਿੱਤਾ ਗਿਆ। ਜਿਸ ਦੀ ਅਗਵਾਈ ਸੀਪੀਐਮ ਦੇ ਜਿਲ੍ਹਾ ਸਕੱਤਰ ਧਰਮਪਾਲ ਸਿੰਘ ਸੀਲ, ਤਰਸੇਮ ਚੰਦ ਅਜਰਾਵਰ, ਨਿਰਮਲ ਸਿੰਘ, ਬਲਕਾਰ ਸਿੰਘ, ਮਨਜੀਤ ਸਿੰਘ ਅਤੇ ਮੁਕੰਦ ਸਿੰਘ ਖੇੜੀ ਮੰਡਲਾਂ ਵਲੋਂ ਕੀਤੀ ਗਈ। ਇਸ ਮੌਕੇ ਆਪਣੀਆਂ ਮੰਗਾਂ ਦੇ ਹੱਕ 'ਚ ਕਾਮਰੇਡ ਧਰਮਪਾਲ ਸਿੰਘ ਨੇ ਕਿਹਾ ਕਿ ਘਰੇਲੂ ਬਿਜਲੀ ਦੇ ਰੇਟਾਂ 'ਚ ਕੀਤਾ ਵਾਧਾ ਵਾਪਸ ਲਿਆ ਜਾਵੇ, ਖਪਤਕਾਰਾਂ ਤੋਂ ਮਹੀਨੇ ਦੇ ਬਿਜਲੀ ਬਿੱਲ ਲਏ ਜਾਣ, ਠੇਕੇ 'ਤੇ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਅਣ ਐਲਾਨੇ ਬਿਜਲੀ ਕੱਟ ਬੰਦ ਕੀਤੇ ਜਾਣ, ਕਿਸਾਨਾਂ ਤੋਂ ਲੋਡ ਵਧਾਉਣ ਦੇ 1200 ਰੁਪਏ ਪ੍ਰਤੀ ਹਾਰਸ ਪਾਵਰ ਲਏ ਜਾਣ, ਪਸ਼ੂ ਜਾਂ ਮਨੁੱਖ ਦੀ ਕਰੰਟ ਲੱਗਣ ਨਾਲ ਹੋਈ ਮੌਤ ਦੀ ਸੂਰਤ 'ਚ ਪੂਰਾ ਮੁਆਵਜ਼ਾ ਦਿੱਤਾ ਜਾਵੇ, ਘਰੇਲੂ ਪਾਣੀ ਦੇ ਬਿੱਲ ਮੁਆਫ ਕੀਤੇ ਜਾਣ, ਪ੍ਰਰਾਈਵੇਟ ਥਰਮਲਾਂ ਨਾਲ ਮਹਿੰਗੀ ਬਿਜਲੀ ਲੈਣ ਦੇ ਸਮਝੋਤੇ ਰੱਦ ਕੀਤੇ ਜਾਣ। ਇਸ ਮੌਕੇ ਉਨਾਂ ਬਿਜਲੀ ਦਫਤਰ ਵਿਖੇ ਜੋਰਦਾਰ ਨਾਅਰੇਬਾਜੀ ਕੀਤੀ ਅਤੇ ਐਸਡੀਓ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਮਨਜੀਤ ਸਿੰਘ, ਮੁਕੰਦ ਸਿੰਘ, ਹਰਪਾਲ ਸਿੰਘ, ਬਹਾਦਰ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।