- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮਾਂਤਰੀ ਹਾਕੀ ਟੂਰਨਾਮੈਂਟ ਨੂੰ ਪੰਜਾਬ ਵਿੱਚ ਲਿਆਉਣ ਦਾ ਸਿਹਰਾ ਜਾਂਦਾ ਹੈ ਮਾਨ ਸਰਕਾਰ ਨੂੰ: ਚੇਅਰਮੈਨ ਸੂਦ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਕੌਮਾਂਤਰੀ ਹਾਕੀ ਨੂੰ ਪੰਜਾਬ ਵਿੱਚ ਉਤਸ਼ਾਹਿਤ ਕਰਨ ਲਈ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਕਰਨ ਦਾ ਫੈਸਲਾ ਕੀਤਾ ਹੈ। ਚੇਅਰਮੈਨ ਸੂਦ ਆਪਣੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੀ ਪੰਜਾਬ ਵੱਲੋਂ ਮੇਜ਼ਬਾਨੀ ਕਰਨ ਦੇ ਸੰਬੰਧ ਵਿੱਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰ ਰਹੇ ਸਨ। ਚੇਅਰਮੈਨ ਸੂਦ ਨੇ ਕਿਹਾ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਸੰਸਾਰਪੁਰ ਪਿੰਡ ਉਹ ਪਿੰਡ ਹੈ, ਜਿਸ ਨੇ ਦਰਜਨ ਤੋਂ ਵੱਧ ਕੌਮਾਂਤਰੀ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਪੰਜਾਬ ਦੇ ਖਿਡਾਰੀਆਂ ਦੀ ਬਦੌਲਤ ਭਾਰਤ ਨੇ ਹਾਕੀ ਵਿੱਚ ਸੱਤ ਓਲੰਪਿਕ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਪੰਜਾਬ ਵੱਲੋਂ ਮੇਜ਼ਬਾਨੀ ਕਰਨ ਨਾਲ ਪੰਜਾਬ ਵਿੱਚ ਹਾਕੀ ਕੌਮਾਂਤਰੀ ਪੱਧਰ ਦੀ ਪ੍ਰਸਿੱਧੀ ਤਾਂ ਪ੍ਰਾਪਤ ਕਰੇਗੀ ਹੀ ਇਸ ਦੇ ਨਾਲ ਪੰਜਾਬ ਦੇ ਨੌਜਵਾਨ ਹਾਕੀ ਖੇਡ ਅਪਣਾਉਣ ਵੱਲ ਰੁਚੀ ਲੈਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਾਖੋਰੀ ਵੱਲ ਜਾਣ ਤੋਂ ਰੋਕਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਚੁੱਕੇ ਕਦਮਾਂ ਵਿੱਚੋਂ ਇਹ ਇੱਕ ਵੱਡਾ ਕਦਮ ਹੈ ਜੋ ਕਿ ਸ਼ਲਾਘਾਯੋਗ ਹੈ।