ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਦੋ ਨਾਮਜ਼ਦ
ਵਿਦੇਸ਼ ਭੇਜਣ ਦੇ ਨਾਂ ਉੱਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਦੋ ਨਾਮਜਦ
Publish Date: Thu, 11 Dec 2025 05:09 PM (IST)
Updated Date: Thu, 11 Dec 2025 05:09 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਕੋਲ ਪ੍ਰਵੀਨ ਸਿੰਘ ਵਾਸੀ ਸ਼ਿਵ ਕਾਲੋਨੀ ਕਾਲਾ ਅੰਬ ਹਰਿਆਣਾ ਨੇ ਬਿਆਨ ਦਰਜ ਕਰਵਾਏ ਕਿ ਏਪੀ ਜੈਨ ਹਸਪਤਾਲ ਦੇ ਨੇੜੇ ਫਾਲਕਨ ਐਜੂਕੇਸ਼ਨ ਓਵਰਸੀਜ ਨਾਮ ਦਾ ਦਫ਼ਤਰ ਹੈ। ਜਿਸ ’ਤੇ ਅਮਰਿੰਦਰ ਸਿੰਘ ਵਾਸੀ ਢੋਲਾ ਫਤਿਹਗੜ੍ਹ ਸਾਹਿਬ ਅਤੇ ਸੁਰਿੰਦਰ ਸਿੰਘ ਹਾਲ ਵਾਸੀ ਨੇੜੇ ਬੈਕ ਸਾਈਡ ਈਗਲ ਮੋਟਲ ਜੋ ਕਿ ਉਕਤ ਦਫਤਰ ਦੇ ਮਾਲਕ ਹਨ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ਉੱਤੇ 3 ਲੱਖ 80 ਹਜ਼ਾਰ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ’ਤੇ ਥਾਣਾ ਸਿਟੀ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਹੋਰਨਾਂ ਧਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।