ਨਸ਼ੇ ਦੀ ਗੋਲੀ ਖਾਦਾ ਇੱਕ ਕਾਬੂ
ਨਸ਼ੀਲੀ ਗੋਲੀ ਖਾਦਾ ਇਕ ਕਾਬੂ
Publish Date: Sat, 03 Jan 2026 06:02 PM (IST)
Updated Date: Sat, 03 Jan 2026 06:05 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਇੰਸਪੈਕਟਰ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਅਤੇ ਭੈੜੇ ਪੁਰਸ਼ਾਂ ਦੀ ਭਾਲ ਸਬੰਧੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਘਨੋਰ ਸਥਿਤ ਗਊਸ਼ਾਲਾ ਨੇੜੇ ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਮੁਲਜ਼ਮ ਨੇ ਇੱਕ ਗੋਲੀ ਨੁਮਾ ਚੀਜ਼ ਕੱਢ ਕੇ ਆਪਣੇ ਮੂੰਹ ਵਿੱਚ ਪਾ ਲਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਰਾਜੇਸ਼ ਕੁਮਾਰ ਵਾਸੀ ਵਾਰਡ ਨੰਬਰ 11 ਘਨੌਰ ਨੇ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ। ਬਾਅਦ ਵਿੱਚ ਮੁਲਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੇਟਿਵ ਆਇਆ।