ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
Publish Date: Sat, 03 Jan 2026 06:03 PM (IST)
Updated Date: Sat, 03 Jan 2026 06:05 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸੀਆਈਏ ਸਟਾਫ਼ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 31 ਬੋਤਲਾਂ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਮਰੋੜੀ ਵਜੋਂ ਹੋਈ ਹੈ। ਸੀਆਈਏ ਸਟਾਫ਼ ਸਮਾਣਾ ਦੇ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਏਐੱਸਆਈ ਕਰਨੈਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਧਨੇਠਾ ਵਿਖੇ ਮੌਜੂਦ ਸਨ। ਗੁਪਤ ਸੂਚਨਾ ਦੇ ਆਧਾਰ ’ਤੇ ਟੀ-ਪੁਆਇੰਟ ਸੋਂਧੇਵਾਲ ਨੇੜੇ ਨਾਕੇਬੰਦੀ ਕਰ ਕੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 31 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।