ਕੌਸਲਰ ਦੇ ਪਤੀ ਦੀ ਸੜਕ ਹਾਦਸੇ ’ਚ ਮੌਤ
ਕੌਸਲਰ ਦੇ ਪਤੀ ਦੀ ਸੜਕ ਹਾਦਸੇ ਵਿੱਚ ਮੌਤ
Publish Date: Sun, 04 Jan 2026 05:07 PM (IST)
Updated Date: Sun, 04 Jan 2026 05:11 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸ਼ਹਿਰ ਦੇ ਵਾਰਡ ਨੰਬਰ 10 ਦੀ ਮੌਜੂਦਾ ਕਾਂਗਰਸ ਕੌਂਸਲਰ ਹਰਵਿੰਦਰ ਸਿੰਘ ਡਾਂਗੀ ਦੇ ਪਤੀ ਰਿਟ. ਜੇਈ ਭਾਗ ਸਿੰਘ ਡਾਂਗੀ ਜੋ ਕਿ ਬੀਤੇ ਦਿਨੀ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਸਨ, ਦੀ ਇਲਾਜ ਦੌਰਾਨ ਮੋਹਾਲੀ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਭਾਗ ਸਿੰਘ ਡਾਂਗੀ ਬੀਤੇ ਦਿਨੀਂ ਐਕਟੀਵਾ ’ਤੇ ਸਵਾਰ ਹੋ ਕੇ ਬਨੂੜ ਤੋਂ ਰਾਜਪੁਰਾ ਵੱਲ ਨੂੰ ਜਾ ਰਹੇ ਸਨ ਤਾਂ ਪਿੱਛੋਂ ਆ ਰਹੇ ਅਣਪਛਾਤੇ ਵਾਹਨ ਨੇ ਐਕਟੀਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਜਿਨ੍ਹਾਂ ਨੂੰ ਇਕੱਠੇ ਹੋਏ ਰਾਹਗੀਰਾਂ ਨੇ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਣ ਦੇ ਚਲਦਿਆਂ ਮੋਹਾਲੀ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ। ਭਾਗ ਸਿੰਘ ਡਾਂਗੀ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਤਿੰਨ ਪੁੱਤਰੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਵਾਰਡ ਨੰ. 12 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਬਾਬਾ ਦਿਲਬਾਗ ਸਿੰਘ ਬਾਗਾ, ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਸੋਨੀ ਸੰਧੂ, ਸ਼ਹਿਰੀ ਕਾਂਗਰਸ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਕੌਂਸਲਰ ਅਵਤਾਰ ਸਿੰਘ ਬਬਲਾ, ਜ਼ਿਲਾ ਪ੍ਰੀਸ਼ਦ ਮੈਂਬਰ ਖਜ਼ਾਨ ਸਿੰਘ ਹੁਲਕਾ, ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ, ਕੌਂਸਲਰ ਪ੍ਰੀਤੀ ਵਾਲੀਆ, ਲਛਮਣ ਸਿੰਘ ਚੰਗੇਰਾ, ਪ੍ਰੀਤਇੰਦਰ ਸਿੰਘ ਢੀਡਸਾ, ਨੰਬਰਦਾਰ ਖੁਸ਼ਵਿੰਦਰ ਸਿੰਘ, ਗੁਰਪ੍ਰੀਤ ਸਿੰਘ ਹਨੀ, ਵਪਾਰ ਮੰਡਲ ਦੇ ਪ੍ਰਧਾਨ ਜੀਵਨ ਪੇਸੀ, ਸਾਬਕਾ ਪ੍ਰਧਾਨ ਜਸਵੀਰ ਸਿੰਘ ਪੱਪੀ, ਬਲਕਾਰ ਸਿੰਘ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।