ਹੈਰੋਇਨ ਸਣੇ ਮੁਲਜ਼ਮ ਕਾਬੂ, ਦੋ ਦਿਨਾਂ ਪੁਲਸ ਰਿਮਾਂਡ ’ਤੇ
15 ਗ੍ਰਾਮ ਹੈਰੋਇਨ ਸਣੇ ਮੁਲਜ਼ਮ ਕਾਬੂ, ਦੋ ਦਿਨਾਂ ਪੁਲਸ ਰਿਮਾਂਡ ਤੇ
Publish Date: Sat, 17 Jan 2026 06:24 PM (IST)
Updated Date: Sat, 17 Jan 2026 06:25 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਦਰ ਪੁਲਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਣੇ ਕਾਬੂ ਕਰਕੇ ਉਸ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਵਿਕਾਸ ਕੁਮਾਰ ਨਿਵਾਸੀ ਸੇਖੋਂ ਕਲੋਨੀ ਸਮਾਣਾ ਵਜੋਂ ਕੀਤੀ ਗਈ। ਸਦਰ ਪੁਲਸ ਮੁੱਖੀ ਅਜੇ ਕੁਮਾਰ ਪੁਰੋਚਾ ਨੇ ਦੱਸਿਆ ਕਿ ਏ.ਐਸ.ਆਈ.ਨਿਰਮਲ ਸਿੰਘ ਪੁਲਸ ਪਾਰਟੀ ਸਣੇ ਗਸਤ ਦੌਰਾਨ ਪਿੰਡ ਮੁਰਾਦਪੁਰਾ ’ਚ ਮੌਜੂਦ ਸੀ। ਉਸ ਨੂੰ ਸੂਚਨਾਂ ਮਿਲੀ ਕਿ ਮੁਲਜ਼ਮ ਪਿੰਡ ਮਿਆਲ ਕਲਾਂ ਦੀ ਅਨਾਜ਼ ਮੰਡੀ ’ਚ ਬੈਠਾ ਹੈਰੋਇਨ ਵੈਚਨ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਸ ਪਾਰਟੀ ਸਣੇ ਰੇਡ ਦੌਰਾਨ 15 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਖ੍ਰੀਦ ਅਤੇ ਵੇਚਣ ਸੰਬਧੀ ਪੁਛਗਿੱਛ ਲਈ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।