ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕਸ਼ੀ, ਪਤੀ ਖ਼ਿਲਾਫ਼ ਕੇਸ ਦਰਜ
ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕਸ਼ੀ, ਪਤੀ ਖ਼ਿਲਾਫ਼ ਕੇਸ ਦਰਜ
Publish Date: Sat, 17 Jan 2026 06:25 PM (IST)
Updated Date: Sat, 17 Jan 2026 06:27 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਤੀ ਵੱਲੋਂ ਤੰਗ ਪਰੇਸ਼ਾਨ ਅਤੇ ਕੁੱਟਮਾਰ ਮਾਰ ਤੋ ਪਰੇਸ਼ਾਨ ਇਕ ਔਰਤ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਔਰਤ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਲਵੰਤ ਸਿੰਘ ਵਾਸੀ ਪਿੰਡ ਸਿਰਕੱਪੜਾ ਥਾਣਾ ਸਨੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਭੈਣ ਅਮਨ ਕੌਰ (35) ਦਾ ਪਤੀ ਬਲਕਾਰ ਸਿੰਘ ਵਾਸੀ ਪਿੰਡ ਸਾਹਲ ਥਾਣਾ ਖੇੜੀ ਗੰਡਿਆਂ ਅਕਸਰ ਉਸ ਦੀ ਭੈਣ ਨੂੰ ਤੰਗ ਪਰੇਸ਼ਾਨ ਅਤੇ ਉਸ ਦੀ ਕੁੱਟਮਾਰ ਕਰਦਾ ਸੀ। ਜਿਸ ਤੇ ਆਪਣੇ ਪਤੀ ਦੇ ਇਸ ਵਤੀਰੇ ਤੋਂ ਤੰਗ ਆ ਕੇ 13 ਜਨਵਰੀ ਨੂੰ ਪਿੰਡ ਲਾਛੜੂ ਖ਼ੁਰਦ ਨੇੜੇ ਭਾਖੜਾ ਦੀ ਨਾਰਵਾਣਾ ਨਹਿਰ ਵਿਚ ਛਾਲ ਮਾਰ ਦਿੱਤੀ। ਜਿਸ ਦੀ ਲਾਸ਼ 15 ਜਨਵਰੀ ਨੂੰ ਨਹਿਰ ਦੇ ਜਨਸੂਈ ਹੈੱਡ ਤੋਂ ਮਿਲੀ। ਜਿਸ ਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਔਰਤ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।