ਰਕਮ ਖੋਹ ਕੇ ਭੱਜਣ ’ਤੇ ਦੋ ਖ਼ਿਲਾਫ਼ ਕੇਸ ਦਰਜ
ਰਕਮ ਖੋਹ ਕੇ ਭੱਜਣ ’ਤੇ ਦੋ ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ
Publish Date: Sat, 17 Jan 2026 06:27 PM (IST)
Updated Date: Sat, 17 Jan 2026 06:30 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਖੇੜੀ ਗੰਡਿਆ ਪੁਲਿਸ ਨੇ ਲੰਗਰ ਲਈ ਉਗਰਾਹੀ ਕਰ ਕੇ ਇਕੱਠੀ ਕੀਤੀ 20 ਹਜ਼ਾਰ ਰੁਪਏ ਦੀ ਰਕਮ ਨੂੰ ਖੋਹ ਕੇ ਭੱਜਣ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇੜੀ ਗੰਡਿਆ ਪੁਲਿਸ ਕੋਲ ਜਸਵਿੰਦਰ ਸਿੰਘ ਵਾਸੀ ਪਿੰਡ ਆਕੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੇ ਮਹੀਨੇ ਉਹ ਪਿੰਡ ਦੇ ਗੁਰਦੁਆਰਾ ਦੇ ਹੈੱਡ ਗ੍ਰੰਥੀ ਅਤੇ ਮੋਹਰਬਰ ਵਿਅਕਤੀਆਂ ਨਾਲ ਪਿੰਡ ਵਿੱਚੋਂ ਲੰਗਰ ਲਈ ਉਗਰਾਹੀ ਇਕੱਠੇ ਕਰ ਰਹੇ ਸਨ। ਇਸ ਦੌਰਾਨ ਸਤਵਿੰਦਰ ਸਿੰਘ ਅਤੇ ਉਸ ਦਾ ਭਰਾ ਵੀਰ ਦਵਿੰਦਰ ਸਿੰਘ ਕਿਸੇ ਨਿੱਜੀ ਰੰਜਿਸ਼ ਦੇ ਚਲਦਿਆਂ ਉਸਦੀ ਕੁੱਟਮਾਰ ਕੀਤੀ ਅਤੇ ਉਗਰਾਹੀ ਦੇ ਇਕੱਠੇ ਕੀਤੇ 20 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪੜਤਾਲ ਕਰਨ ਉਪਰੰਤ ਉਕਤ ਦੋਵੇਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।