ਨਸ਼ੇ ਦੀ ਵੱਧ ਵਰਤੋਂ ਕਾਰਨ ਨੌਜਵਾਨ ਦੀ ਮੌਤ
ਨਸ਼ੇ ਦੀ ਜ਼ਿਆਦਾ ਵਰਤੋਂ ਕਾਰਨ ਨੌਜਵਾਨ ਦੀ ਮੌਤ
Publish Date: Sat, 17 Jan 2026 06:35 PM (IST)
Updated Date: Sun, 18 Jan 2026 04:13 AM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਨਸ਼ੇ ਦੀ ਜ਼ਿਆਦਾ ਵਰਤੋਂ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ ਨੂੰ ਪਾਤੜਾਂ ਪੁਲਿਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਿਸ ਪਾਤੜਾਂ ਦੇ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੋਨੂੰ ਸਿੰਗਲਾ (34) ਪੁੱਤਰ ਤਾਰਾ ਚੰਦ ਵਾਸੀ ਕਾਹਨਗੜ੍ਹ ਰੋਡ ਪਾਤੜਾਂ ਦੇ ਭਰਾ ਸੁਖਦੇਵ ਸੋਨੂੰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਹ ਸ਼ਰਾਬ ਤੇ ਹੋਰ ਨਸ਼ਿਆਂ ਦਾ ਆਦੀ ਸੀ। ਬੀਤੇ ਦਿਨ ਉਹ ਘਰ ਵਿੱਚ ਇਕੱਲਾ ਸੀ। ਸਵੇਰੇ ਜਦੋਂ ਪਤਨੀ ਨੇ ਆ ਕੇ ਦੇਖਿਆ ਤਾਂ ਉਸ ਨੂੰ ਬੇਸੁਧ ਹਾਲਤ ’ਚ ਪਾਇਆ। ਹਸਪਤਾਲ ਲਿਜਾਣ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਤੇ ਪੁਲਿਸ ਨੇ ਧਾਰਾ-194 ਤਹਿਤ ਪੋਸਟਮਾਰਟਮ ਮਗਰੋਂ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ, ਜਦਕਿ ਵਿਸਰਾ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।