10 ਗ੍ਰਾਮ ਹੈਰੋਇਨ ਤੇ 430 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਬੂ
10 ਗ੍ਰਾਮ ਹੈਰੋਇਨ ਅਤੇ 430 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਾਬੂ
Publish Date: Sun, 18 Jan 2026 05:12 PM (IST)
Updated Date: Mon, 19 Jan 2026 04:06 AM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੇ ਤਿੰਨ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਤੇ 430 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਕੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਦੇ ਐਸਐਚ ਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਹੌਲਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਰਾਜਪੁਰਾ ਟਾਊਨ ਦੇ ਨਿਰਮਲਾ ਸਟੇਡੀਅਮ ਨੇੜੇ ਪਹੁੰਚੇ ਤਾਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਗੁਰਸਿਮਰਨ ਸਿੰਘ ਵਾਸੀ ਪਿੰਡ ਧਮੋਲੀ ਅਤੇ ਦਵਿੰਦਰ ਸ਼ਰਮਾ ਵਾਸੀ ਡਾਲੀਮਾ ਵਿਹਾਰ ਰਾਜਪੁਰਾ ਵੱਜੋਂ ਹੋਈ। ਇਸ ਤਰ੍ਹਾਂ ਦੂਜੇ ਮਾਮਲੇ ਵਿੱਚ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਮਹਿਫਿਲ ਪੈਲਸ ਰਾਜਪੁਰਾ ਕੋਲ ਮੌਜੂਦ ਸਨ ਤਾਂ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਉੱਤੇ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿੱਚੋਂ 430 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਭਿੰਦਾ ਵਾਸੀ ਤੇ ਢੇਹਾ ਬਸਤੀ ਪੁਰਾਣੀ ਮਿਰਚ ਮੰਡੀ ਬੈਕ ਸਾਈਡ ਪਟੇਲ ਕਾਲਜ ਰਾਜਪੁਰਾ ਵਜੋਂ ਹੋਈ। ਜਿਸ ’ਤੇ ਥਾਣਾ ਸਿਟੀ ਪੁਲਿਸ ਨੇ ਦੋਵੇਂ ਮਾਮਲਿਆਂ ’ਚ ਤਿੰਨ ਵਿਅਕਤੀਆਂ ਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।