ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ
ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ
Publish Date: Mon, 09 Mar 2026 04:57 PM (IST)
Updated Date: Mon, 09 Mar 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸਦਰ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਹੋਏ ਇਕ ਨੌਜਵਾਨ ਨੂੰ ਇਕ ਲਾਈਟਰ, ਫੁਆਇਲ ਪੇਪਰ ਤੇ ਪੰਨੀ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਨਿਵਾਸੀ ਪਿੰਡ ਮਰੌੜੀ ਵਜੋਂ ਹੋਈ ਹੈ। ਮਵੀ ਕਲਾਂ ਪੁਲਿਸ ਚੌਕੀ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਧਨੇਠਾ ਵਿਖੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਧਨੇਠਾ-ਗੜ੍ਹੀ ਸਾਹਿਬ ਰਜਵਾਹੇ ਦੀ ਪਟੜੀ ਤੇ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਮਾਰੇ ਗਏ ਛਾਪੇ ਦੌਰਾਨ ਮੁਲਜ਼ਮ ਕੋਲੋਂ ਲਾਈਟਰ, ਫੁਆਇਲ ਪੇਪਰ ਵਗੈਰਾ ਬਰਾਮਦ ਹੋਣ ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮਾਨਯੋਗ ਅਦਾਲਤ ਦੇ ਹੁਕਮਾਂ ਤੇ ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ।