3 ਗ੍ਰਾਮ ਚਿੱਟੇ/ਹੈਰੋਇਨ ਸਮੇਤ ਇਕ ਕਾਬੂ
3 ਗ੍ਰਾਮ ਚਿੱਟੇ/ਹੈਰੋਇਨ ਸਮੇਤ ਇਕ ਕਾਬੂ
Publish Date: Mon, 23 Mar 2026 06:22 PM (IST)
Updated Date: Mon, 23 Mar 2026 06:25 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਚਿੱਟਾ/ਹੈਰੋਇਨ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਇਕ ਵਿਅਕਤੀ ਨੂੰ ਸਿਟੀ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਵਾਸੀ ਪਿੰਡ ਮੁਰਾਦਪੁਰ, ਸਮਾਣਾ ਵਜੋਂ ਹੋਈ ਹੈ। ਸਿਟੀ ਪੁਲਿਸ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਰਾਜਵਿੰਦਰ ਕੌਰ ਪੁਲਿਸ ਪਾਰਟੀ ਸਮੇਤ ਵੜੈਚਾਂ ਰੋਡ ’ਤੇ ਮੌਜੂਦ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੈਰੋਇਨ ਵੇਚਣ ਲਈ ਟੀ-ਪੁਆਇੰਟ ਨੇੜੇ ਬੈਠਾ ਗਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਉਸ ਕੋਲੋਂ 3 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ, ਉਸ ਨੂੰ ਅਗਲੇਰੀ ਕਾਰਵਾਈ ਲਈ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।