ਨਸ਼ੇ ਦੀਆਂ ਗੋਲੀਆਂ ਸਮੇਤ ਔਰਤ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Publish Date: Sat, 28 Mar 2026 04:56 PM (IST)
Updated Date: Sat, 28 Mar 2026 04:56 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਦਰ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਵੇਚ ਰਹੀ ਇੱਕ ਔਰਤ ਨੂੰ 100 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਸਦਰ ਥਾਣਾ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਏਐੱਸਆਈ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਤਰਖਾਣਮਾਜਰਾ ਦੇ ਟੀ ਪੁਆਇੰਟ ’ਤੇ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਇੱਕ ਔਰਤ ਅਨਾਜ ਮੰਡੀ ਢੈਂਠਲ ਦੇ ਨਜ਼ਦੀਕ ਬੈਠੀ ਨਸ਼ੇ ਦੀਆਂ ਗੋਲੀਆਂ ਵੇਚ ਰਹੀ ਹੈ ਪੁਲਿਸ ਪਾਰਟੀ ਨੇ ਛਾਪੇਮਾਰੀ ਕਰ ਕੇ ਔਰਤ ਨੂੰ ਕਾਬੂ ਕਰ ਕੇ ਉਸ ਪਾਸੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਔਰਤ ਦੀ ਪਛਾਣ ਲੱਛੋ ਵਾਸੀ ਪਿੰਡ ਬਿਜਲਪੁਰ ਦੇ ਤੌਰ ’ਤੇ ਹੋਈ, ਜਿਸ ਵਿਰੁੱਧ ਐੱਨਡੀਪੀਐੱਸ ਅਧੀਨ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਮਿਲੇ ਹੁਕਮਾਂ ’ਤੇ ਜੇਲ੍ਹ ਭੇਜ ਦਿੱਤਾ। ਪੁਲਿਸ ਅਨੁਸਾਰ ਇਸ ਔਰਤ ’ਤੇ ਪਹਿਲਾ ਵੀ ਮਾਮਲਾ ਦਰਜ ਹੈ।