3 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
3 ਗ੍ਰਾਮ ਹੈਰੋਇਨ ਸਣੇ ਇਕ ਕਾਬੂ
Publish Date: Sat, 28 Mar 2026 06:50 PM (IST)
Updated Date: Sat, 28 Mar 2026 06:53 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਿਟੀ ਪੁਲਸ ਨੇ ਹੈਰੋਇਨ ਵੇਚਣ ਲਈ ਖੜ੍ਹੇ ਨੌਜਵਾਨ ਨੂੰ ਤਿੰਨ ਗ੍ਰਾਮ ਹੈਰੋਇਨ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਦੀਸ਼ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ। ਸਿਟੀ ਪੁਲਸ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਪੁਰਾਣਾ ਬੱਸ ਸਟੈਂਡ ’ਤੇ ਮੌਜੂਦ ਸੀ, ਉਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨੌਜਵਾਨ ਹੈਰੋਇਨ ਵੇਚਣ ਲਈ ਚਿਟੀ ਢੇਰੀ ਕੋਲ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਪਾਰਟੀ ਸਣੇ ਛਾਪੇਮਾਰੀ ਦੌਰਾਨ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਮਿਲੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।