ਦੋ ਨੌਜਵਾਨਾਂ ਦੀ ਮੌਤ ਦੇ ਮਾਮਲੇ ’ਚ ਡਾਕਟਰਾਂ ਨੇ ਕੀਤਾ ਪੋਸਟਮਾਰਟਮ
ਮਾਮਲਾ ਸ਼ੱਕੀ ਹਲਾਤਾਂ ’ਚ ਦੋ ਨੋਜਵਾਨਾਂ ਦੀ ਮੌਤ ਦਾ
Publish Date: Sat, 28 Mar 2026 07:06 PM (IST)
Updated Date: Sat, 28 Mar 2026 07:08 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਬੀਤੇ ਦਿਨੀਂ ਸ਼ਹਿਰ ਦੇ ਗੰਦੇ ਨਾਲੇ ਦੀ ਪਟਰੀ ਤੋਂ ਬਰਾਮਦ ਹੋਏ ਦੋ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸਥਾਨਕ ਸਿਵਲ ਹਸਪਤਾਲ ਵਿਚ ਡਾਕਟਰਾਂ ਦੇ ਤਿੰਨ ਮੈਂਬਰੀ ਪੈਨਲ ਵੱਲੋਂ ਕੀਤਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਸ ਮੁੱਖੀ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਕਾਰਨ ਹਸਪਤਾਲ ਦੇ ਡਾ. ਗੁਰਪ੍ਰੀਤ ਸਿੰਘ, ਡਾ. ਜਸਪ੍ਰੀਤ ਕੌਰ ਅਤੇ ਡਾ. ਦੀਪਕ ਮੌਂਗਾ, ਤਿੰਨ ਮੈਂਬਰੀ ਬੋਰਡ ਬਣਾ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ। ਅਧਿਕਾਰੀ ਅਨੁਸਾਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਮ੍ਰਿਤਕਾਂ ਦੀਆਂ ਲਾਸ਼ਾ ਦੇ ਬਿਸਰੇ ਜਾਂਚ ਲਈ ਲੈਬ ਭੇਜ ਦਿੱਤੇ ਗਏ ਹਨ।